ਮੁੱਖ ਮੰਤਰੀ ਵਲੋਂ ਕਰਨੈਲ ਸਿੰਘ ਦੇ ਪਰਵਾਰਕ ਮੈਂਬਰਾਂ ਨੂੰ 50ਲੱਖਰੁਪਏਐਕਸਗ੍ਰੇਸ਼ੀਆਤੇਨੌਕਰੀਦੇਣਦਾਐਲਾਨ
Published : Oct 1, 2020, 11:01 pm IST
Updated : Oct 1, 2020, 11:01 pm IST
SHARE ARTICLE
image
image

ਮੁੱਖ ਮੰਤਰੀ ਵਲੋਂ ਕਰਨੈਲ ਸਿੰਘ ਦੇ ਪਰਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ, 1 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 10 ਜੇ.ਏ.ਕੇ. ਆਈ.ਆਈ.ਐਫ਼. ਦੇ ਲਾਂਸ ਨਾਇਕ ਕਰਨੈਲ ਸਿੰਘ ਜੋ ਜੰਮੂ ਕਸ਼ਮੀਰ ਦੇ ਰਾਜੌਰੀ ਖੇਤਰ ਵਿਚ ਕੰਟਰੋਲ ਰੇਖਾ 'ਤੇ ਸਰਹੱਦ ਪਾਰ ਤੋਂ ਫ਼ਾਇਰਿੰਗ ਵਿਚ ਸ਼ਹੀਦ ਹੋ ਗਿਆ, ਦੇ ਪਰਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੇ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।

imageimage

ਸ਼ਹੀਦ ਨੂੰ ਸ਼ਰਧਾਂਜਲੀ ਅਤੇ ਪਰਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਾਂਸ ਨਾਇਕ ਕਰਨੈਲ ਸਿੰਘ ਨੇ ਬਹਾਦਰੀ ਨਾਲ ਲੜਾਈ ਲੜਦਿਆਂ ਦੇਸ਼ ਦੀ ਰੱਖਿਆ ਲਈ ਅਪਣੀ ਜਾਨ ਕੁਰਬਾਨ ਕੀਤੀ ਹੈ ਜਿਸ ਦੇ ਮਹਾਨ ਬਲਿਦਾਨ ਨੂੰ ਦੇਸ਼ ਕਦੇ ਨਹੀਂ ਭੁਲੇਗਾ। ਉਨ੍ਹਾਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਕੰਮ ਕਰੇਗੀ। ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸੰਗਰੂਰ ਜ਼ਿਲ੍ਹੇ ਦੇ ਪਿੰਡ ਲੋਹਾ ਖੇੜਾ ਦਾ ਰਹਿਣ ਵਾਲਾ ਸੀ ਜੋ ਅਪਣੇ ਪਿੱਛੇ ਮਾਪੇ, ਪਤਨੀ ਤੇ ਇਕ ਸਾਲ ਦਾ ਬੇਟਾ ਛੱਡ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement