ਕੋਵਿਡ ਮਰੀਜ਼ਾਂ ਨੂੰ ਆਕਸੀਜਨ ਦੀ ਵੰਡ ਯਕੀਨੀ ਬਣਾਉਣ ਲਈ ਪੰਜਾਬ ਵਿਚ ਰਾਜ/ਜ਼ਿਲਾ ਪੱਧਰੀ ਟਾਸਕ ਫੋਰਸ ਬਣਾਈ
Published : Oct 1, 2020, 5:08 pm IST
Updated : Oct 1, 2020, 5:08 pm IST
SHARE ARTICLE
Covid -19
Covid -19

ਸਰਕਾਰੀ ਮੈਡੀਕਲ ਕਾਲਜਾਂ ਤੇ ਸਿਵਲ ਹਸਪਤਾਲਾਂ ਵਿਖੇ ਆਕਸੀਜਨ ਦੇ ਉਤਪਾਦਨ ਤੇ ਭੰਡਾਰਨ ਲਈ ਟੈਂਡਰ ਜਾਰੀ ਕਰਨ ਦੀ ਤਿਆਰੀ

ਚੰਡੀਗੜ੍ਹ: ਕੋਵਿਡ ਮਹਾਂਮਾਰੀ ਦੌਰਾਨ ਆਕਸੀਜਨ ਦੀ ਸਪਲਾਈ ਅਤੇ ਵੰਡ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਰਾਜ ਤੇ ਜ਼ਿਲਾ ਪੱਧਰੀ ਟਾਸਕ ਫੋਰਸ ਸਥਾਪਤ ਕੀਤੀ ਗਈ ਹੈ ਤਾਂ ਜੋ ਕਿਤੇ ਵੀ ਕੋਵਿਡ ਮਰੀਜ਼ਾਂ ਨੂੰ ਆਕਸੀਜਨ ਦੀ ਕਮੀ ਨਾ ਆਵੇ। ਇਸ ਤੋਂ ਇਲਾਵਾ ਸੂਬੇ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਵਿੱਚ ਆਕਸੀਜਨ ਦੇ ਉਤਪਾਦਨ ਅਤੇ ਭੰਡਾਰਨ ਟੈਂਕ ਸਥਾਪਤ ਕਰਨ ਅਤੇ ਸਿਵਲ ਹਸਪਤਾਲ ਜਲੰਧਰ ਤੇ ਲੁਧਿਆਣਾ ਵਿਖੇ ਆਕਸੀਜਨ ਦੇ ਉਤਪਾਦਨ ਲਈ ਟੈਂਡਰ ਜਾਰੀ ਕਰਨ ਦੀ ਤਿਆਰੀ ਹੈ।

Oxygen CylindersOxygen Cylinders

ਇਨ੍ਹਾਂ ਫੈਸਲਿਆਂ ਦਾ ਐਲਾਨ ਸਰਕਾਰੀ ਬੁਲਾਰੇ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਸਮੀਖਿਆ ਬਾਰੇ ਸੱਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ। ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਕੱਤਰ ਡੀ.ਕੇ.ਤਿਵਾੜੀ ਨੇ ਮੀਟਿੰਗ ਵਿੱਚ ਦੱਸਿਆ ਕਿ ਅੰਮ੍ਰਿਤਸਰ, ਪਟਿਆਲਾ ਤੇ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਖੇ ਲਿਕੁਇਡ ਮੈਡੀਕਲ ਆਕਸੀਜਨ ਦੇ ਉਤਪਾਦਨ ਤੇ ਭੰਡਾਰਨ ਸਹੂਲਤ ਲਈ 9.92 ਕਰੋੜ ਰੁਪਏ ਦੀ ਜ਼ਰੂਰਤ ਹੈ ਜਿਸ ਲਈ ਟੈਂਡਰ ਜਲਦੀ ਜਾਰੀ ਕਰ ਦਿੱਤੇ ਜਾਣਗੇ।

Punjab GovtPunjab Govt

ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਆਉਣ ਵਾਲੇ ਹਫਤਿਆਂ ਵਿੱਚ ਕੋਵਿਡ ਮਰੀਜ਼ਾਂ ਨੂੰ ਮੈਡੀਕਲ ਆਕਸੀਜਨ ਦੀ ਢੁੱਕਵੀਂ ਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਟਰਾਂਸਪੋਰਟ ਤੇ ਮੈਡੀਕਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਉਦਯੋਗ ਤੇ ਵਣਜ ਵਿਭਾਗ ਅਧੀਨ ਰਾਜ ਪੱਧਰੀ ਟਾਸਕ ਫੋਰਸ ਬਣਾਉਣ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਸਬੰਧਤ ਸੀ.ਐਮ.ਓ./ਜੀ.ਐਮ.ਡੀ.ਆਈ.ਸੀ./ਡਰੱਗ ਇੰਸਪੈਕਟਰ ਦੀ ਅਗਵਾਈ ਹੇਠ ਜ਼ਿਲਾ ਪੱਧਰੀ ਟਾਸਕ ਫੋਰਸ ਸਥਾਪਤ ਕੀਤੀ ਗਈ ਹੈ।

Corona Virus Corona Virus

ਸਿਹਤ ਸਕੱਤਰ ਅਨੁਸਾਰ ਸਰਕਾਰੀ ਤੇ ਮੈਡੀਕਲ ਹਸਪਤਾਲਾਂ ਵਿਖੇ ਇਸ ਵੇਲੇ ਰੋਜ਼ਾਨਾ ਕਰੀਬ 135 ਐਮ.ਟੀ. ਮੈਡੀਕਲ ਆਕਸੀਜਨ ਦੀ ਜ਼ਰੂਰਤ ਹੈ। ਸੂਬਾ ਕਰੀਬ 75 ਐਮ.ਟੀ. ਮੈਡੀਕਲ ਆਕਸੀਜਨ ਖਰੀਦ ਰਿਹਾ ਹੈ ਅਤੇ ਸੂਬੇ ਕੋਲ 80 ਐਮ.ਟੀ. ਲਿਕੁਇਡ ਮੈਡੀਕਲ ਆਕਸੀਜਨ ਮੌਜੂਦ ਹੈ। ਸਿਹਤ ਵਿਭਾਗ ਨੇ ਹਸਪਤਾਲਾਂ ਵਿੱਚ ਵਰਤੋਂ ਸਬੰਧੀ ਨਿਰਧਾਰਤ ਸੰਚਾਲਨ ਵਿਧੀ ਜਾਰੀ ਕੀਤੀ ਹੈ ਅਤੇ ਨੀਤੀ ਅਯੋਗ ਦੀਆਂ ਹਸਪਤਾਲ ਪ੍ਰਬੰਧਨ ਕਮੇਟੀ ਤੇ ਨਿਗਾਰਨ ਟੀਮਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement