ਗੁਰਦਾਸ ਮਾਨ ਨੂੰ ਹਾਈ ਕੋਰਟ ਨੇ ਦਿਤੀ ਰੈਗੂਲਰ ਜ਼ਮਾਨਤ
Published : Oct 1, 2021, 12:46 am IST
Updated : Oct 1, 2021, 12:46 am IST
SHARE ARTICLE
image
image

ਗੁਰਦਾਸ ਮਾਨ ਨੂੰ ਹਾਈ ਕੋਰਟ ਨੇ ਦਿਤੀ ਰੈਗੂਲਰ ਜ਼ਮਾਨਤ

ਚੰਡੀਗੜ੍ਹ, 30 ਸਤੰਬਰ (ਪ੍ਰਕਾਸ਼) : ਹਾਈ ਕੋਰਟ ਵਲੋਂ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗੁਰਦਾਸ ਮਾਨ ਨੂੰ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਰਾਹਤ ਦਿਤੀ ਹੈ। ਗੁਰਦਾਸ ਮਾਨ ਨੂੰ ਇਸ ਮਾਮਲੇ ’ਚ ਪਹਿਲਾਂ ਅਗਾਊਂ ਜ਼ਮਾਨਤ ਮਿਲੀ ਸੀ। ਅੱਜ ਅਦਾਲਤ ਨੇ ਜ਼ਮਾਨਤ ਨੂੰ ਰੈਗੂਲਰ ਜ਼ਮਾਨਤ ’ਚ ਬਦਲ ਦਿਤਾ ਹੈ। ਗੁਰਦਾਸ ਮਾਨ ਕੋਰੋਨਾ ਕਾਰਨ ਜਾਂਚ ’ਚ ਸ਼ਾਮਲ ਨਹੀਂ ਹੋ ਸਕੇ ਪਰ ਅਦਾਲਤ ਨੇ ਉਸ ਨੂੰ ਜਾਂਚ ’ਚ ਸ਼ਾਮਲ ਹੋਣ ਲਈ 5 ਹਫ਼ਤਿਆਂ ਦਾ ਸਮਾਂ ਦਿਤਾ ਹੈ। 
ਦਸਣਯੋਗ ਹੈ ਕਿ ਮਾਨ ਵਿਰੁਧ ਜਲੰਧਰ ਜ਼ਿਲ੍ਹੇ ਦੇ ਨਕੋਦਰ ਵਿਕੇ ਧਾਰਮਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਦੇਠ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਇਸ ਮਾਮਲੇ ’ਚ ਗੁਰਦਾਸ ਮਾਨ ਨੇ ਜਲੰਧਰ ਦੀ ਜ਼ਿਲ੍ਹਾ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਅੱਠ ਸਤੰਬਰ ਨੂੰ ਖ਼ਾਰਜ ਕਰ ਦਿਤਾ ਸੀ। ਜ਼ਿਲ੍ਹਾ ਅਦਾਲਤ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੁਣ ਗੁਰਦਾਸ ਮਾਨ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦਿਤੇ ਜਾਣ ਦੀ ਅਪੀਲ ਕੀਤੀ ਹੈ। 
ਜ਼ਿਕਰਯੋਗ ਹੈ ਕਿ ਨਕੋਦਰ ’ਚ ਡੇਰਾ ਬਾਬਾ ਮੁਰਾਦ ਸ਼ਾਹ ਦੇ ਡੇਰੇ ’ਤੇ ਹੋਏ ਮੇਲੇ ਦੌਰਾਨ ਉਸ ਨੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਨੂੰ ਇਕ ਹੀ ਵੰਸ਼ ਦਾ ਹੋਣ ਦੀ ਗੱਲ ਆਖੀ ਸੀ। ਇਸ ਤੋਂ ਬਾਅਦ ਉਹ ਵਿਵਾਦਾਂ ’ਚ ਆ ਗਏ। ਉਸ ਵਿਰੁਧ ਨਕੋਦਰ ’ਚ 26 ਅਗੱਸਤ ਨੂੰ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਐਫ਼ਆਈਆਰ ਦਰਜ ਕੀਤੀ ਗਈ ਸੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement