ਮੁਹਾਲੀ 'ਚ ਬੇਕਾਬੂ ਟਿੱਪਰ ਨੇ ਐਕਟਿਵਾ ਸਵਾਰ ਨੂੰ ਕੁਚਲਿਆ, ਟਾਇਰ ਉਪਰ ਚੜ੍ਹਨ ਕਾਰਨ ਵਿਅਕਤੀ ਦੀ ਮੌਤ

By : GAGANDEEP

Published : Oct 1, 2023, 3:48 pm IST
Updated : Oct 4, 2023, 3:45 pm IST
SHARE ARTICLE
PHOTO
PHOTO

ਦੁਕਾਨ ਬੰਦ ਕਰਕੇ ਘਰ ਪਰਤ ਰਿਹਾ ਸੀ ਮ੍ਰਿਤਕ

 

ਮੁਹਾਲੀ: ਮੁਹਾਲੀ ਏਅਰਪੋਰਟ ਰੋਡ 'ਤੇ ਸੀਪੀ-67 ਮਾਲ ਦੇ ਬਿਲਕੁਲ ਸਾਹਮਣੇ ਸੀਮਿੰਟ ਮਿਸ਼ਰਣ ਲੈ ਕੇ ਜਾ ਰਹੇ ਤੇਜ਼ ਰਫਤਾਰ ਟਿੱਪਰ ਨੇ ਐਕਟਿਵਾ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ 'ਚ 48 ਸਾਲਾ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੋਹਾਣਾ ਵਾਸੀ ਪਿੰਡ ਅਨਵਰ ਵਜੋਂ ਹੋਈ ਹੈ। ਹਾਲਾਂਕਿ ਟੱਕਰ ਤੋਂ ਬਾਅਦ ਡਰਾਈਵਰ ਟਿੱਪਰ ਮੌਕੇ 'ਤੇ ਛੱਡ ਕੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ: ਨਵਾਂ ਸ਼ਹਿਰ 'ਚ ਐਕਟਿਵਾ ਨੇ ਕਾਰ ਨੂੰ ਮਾਰੀ ਟੱਕਰ, ਲੜਕੀ ਦੀ ਮੌਤ 

ਜਾਣਕਾਰੀ ਅਨੁਸਾਰ ਏਅਰਪੋਰਟ ਰੋਡ 'ਤੇ ਸੀਮਿੰਟ ਮਿਸ਼ਰਣ ਨਾਲ ਭਰਿਆ ਟਿੱਪਰ ਤੇਜ਼ ਰਫ਼ਤਾਰ ਨਾਲ ਜਾ ਰਿਹਾ ਸੀ। ਜਿਸ ਨੇ ਅੱਗੇ ਜਾ ਰਹੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਐਕਟਿਵਾ ਸਵਾਰ ਹੇਠਾਂ ਡਿੱਗ ਗਿਆ। ਇਸ ਦੌਰਾਨ ਟਿੱਪਰ ਦਾ ਪਿਛਲਾ ਟਾਇਰ ਉਸ ਦੇ ਉਪਰੋਂ ਲੰਘ ਜਾਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਰਾਤ 8 ਵਜੇ ਦੇ ਕਰੀਬ ਵਾਪਰਿਆ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: 'I.N.D.I.A ਗਠਜੋੜ ਇੱਕ ਉੱਚੇ ਪਹਾੜ ਵਾਂਗ ਖੜ੍ਹਾ ਹੈ, ਤੂਫਾਨ ਵੀ ਇਸ ਦਾ ਕੁਝ ਨਹੀਂ ਵਿਗਾੜ ਸਕਦਾ'

ਕਿਸੇ ਰਾਹਗੀਰ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਸੋਹਾਣਾ ਦੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਫੇਜ਼-6 ਦੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਮ੍ਰਿਤਕ ਦੇ ਪੁੱਤਰ ਗੁਫਰਾਨ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮਨੌਲੀ ਵਿੱਚ ਨਾਈ ਦੀ ਦੁਕਾਨ ਸੀ। ਉਹ ਰਾਤ ਨੂੰ ਦੁਕਾਨ ਤੋਂ ਘਰ ਆ ਰਿਹਾ ਸੀ। ਉਸ ਦੇ ਘਰ ਤੋਂ ਥੋੜ੍ਹੀ ਦੂਰ ਇਕ ਟਿੱਪਰ ਨੇ ਉਸ ਦੀ ਐਕਟਿਵਾ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਡਰਾਈਵਰ ਦੀ ਪਛਾਣ ਉਸ ਦੇ ਨੰਬਰ ਤੋਂ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement