ਰੇਲਵੇ ਸਟੇਸ਼ਨ ‘ਤੇ ਜਾਰੀ ਰਿਹਾ ਧਰਨਾ ਤੇ ਕੇਂਦਰ ਸਰਕਾਰ ਖਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ
Published : Nov 1, 2020, 4:30 pm IST
Updated : Nov 1, 2020, 4:58 pm IST
SHARE ARTICLE
Farmar protest
Farmar protest

5 ਨਵੰਬਰ ਨੂੰ ਕੀਤੇ ਜਾ ਰਹੇ ਚੱਕਾ ਜਾਮ ਵਿਚ ਲੋਕਾਂ ਨੂੰ ਕੀਤੀ ਪਹੁੰਚਣ ਦੀ ਅਪੀਲ

ਸੰਗਰੂਰ : ਅੱਜ ਦੇ ਰੋਸ ਧਰਨੇ ਨੂੰ  ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ,ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਸਕੱਤਰ ਜਰਨੈਲ ਸਿੰਘ ਜਨਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ  ਦੇ ਆਗੂ ਹਰਮੇਲ ਸਿੰਘ ਮਹਿਰੋਕ, ਬੀਕੇਯੂ ਡਕੌਂਦਾ ਦੇ ਆਗੂ ਸ਼ਿਆਮ ਦਾਸ ਕਾਂਝਲੀ, ਬੀਕੇਯੂ ਸਿੱਧੂਪੁਰ ਦੇ ਆਗੂ ਕਰਨੈਲ ਸਿੰਘ ਕਾਕੜਾ, ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ  ਸੁਖਦੇਵ ਸਿੰਘ ਉਭਾਵਾਲ, ਬੀ ਕੇ ਯੂ  ਰਾਜੇਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਰੋਹੀ ਸਿੰਘ ਮੰਗਵਾਲ,ਬੀ ਕੇ ਯੂ ਕਾਦੀਆਂ ਦੇ ਜ਼ਿਲਾ ਮੀਤ ਪ੍ਰਧਾਨ ਵਰਿੰਦਰਪਾਲ ਸਿੰਘ, ਕਿਸਾਨ ਆਗੂ ਅਤਵਾਰ ਸਿੰਘ ਬਾਦਸ਼ਾਹਪੁਰ ਨੇ ਸੰਬੋਧਨ ਕਰਦਿਆਂ ਦੱਸਿਆ 

protestProtestਕਿ  ਕੇਂਦਰ ਸਰਕਾਰ ਝੋਨੇ ਦੀ ਪਰਾਲੀ ਦੇ ਮਸਲੇ ਤੇ ਕਾਨੂੰਨ ਬਣਾ ਕੇ,ਮਾਲ ਗੱਡੀਆਂ ਬੰਦ ਕਰਕੇ ,ਦਿਹਾਤੀ ਵਿਕਾਸ ਫੰਡ ਰੋਕ ਕੇ ਅਤੇ ਵਿਆਜ ਮਾਫੀ ਚ ਕਟੌਤੀ ਕਰਕੇ ਕੇਂਦਰ ਸਰਕਾਰ ਕਿਸਾਨਾਂ ਤੇ ਦਬਾਅ ਪਾਉਣਾ ਚਾਹੁੰਦੀ ਹੈ ਕਿ ਕਿਸਾਨ ਸੰਘਰਸ਼ ਦੇ ਰਾਹ ਤੋਂ ਪਿੱਛੇ ਮੁੜ ਜਾਣ ਪਰ ਇਸ ਤਰੀਕੇ ਨਾਲ ਸੰਘਰਸ਼ ਹੋਰ ਵੀ ਪ੍ਰਚੰਡ ਹੋਵੇਗਾ ਤੇ ਇਨ੍ਹਾਂ ਲੋਕ ਵਿਰੋਧੀ ਕੇਂਦਰੀ ਨੀਤੀਆਂ ਖ਼ਿਲਾਫ਼ ਸਮੁੱਚੇ ਪੰਜਾਬ ਦੇ ਲੋਕ ਇਕਜੁੱਟ ਹੋ ਕੇ ਸੰਘਰਸ਼ ਕਰ ਰਹੇ ਹਨ।  ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ 5 ਨਵੰਬਰ ਦੇ ਚੱਕਾ ਜਾਮ ਦੇ ਸੱਦੇ ਨੂੰ ਵੱਧ ਤੋਂ ਵੱਧ ਸਫਲ  ਬਣਾਉਣ ਲਈ ਪਿੰਡ ਪੱਧਰ ‘ਤੇ ਤਿਆਰੀ ਮੁਹਿੰਮ ਭਖਾਈ ਜਾਵੇ । ਰੋਸ ਧਰਨੇ ਵਿਚ ਕਿਸਾਨ ਆਗੂ ਰਾਮ ਸਿੰਘ ਸੋਹੀਆਂ, ਸੁਖਦੇਵ ਸਿੰਘ ਘਰਾਚੋਂ  ,ਜਸਦੀਪ ਸਿੰਘ ਬਹਾਦਰਪੁਰ ,ਨਿਰਮਲ ਸਿੰਘ ਬਟੜਿਆਣਾ, ਸੁਖਪਾਲ ਕੌਰ ਛਾਜਲੀ ,ਚਮਕੌਰ ਸਿੰਘ ਸੰਗਰੂਰ ਨੇ ਵੀ ਸੰਬੋਧਨ ਕੀਤਾ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement