ਕਿਸਾਨਾਂ ਨੂੰ ਸਬਸਿਡੀ ’ਤੇ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਲਈ ਸਬਸਿਡੀ ਨੀਤੀ ਨੂੰ ਮਨਜ਼ੂਰੀ
Published : Nov 1, 2020, 4:22 pm IST
Updated : Nov 1, 2020, 4:24 pm IST
SHARE ARTICLE
Captain Amarinder Singh
Captain Amarinder Singh

18.50 ਕਰੋੜ ਰੁਪਏ ਦੀ ਸਬਸਿਡੀ ਨਾਲ 2.5 ਲੱਖ ਕਿਸਾਨਾਂ ਨੂੰ ਮਿਲੇਗਾ ਲਾਭ, ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਪਹਿਲ

ਚੰਡੀਗੜ -  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ ਕਣਕ ਦਾ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੀ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ-2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੀਤੀ ਤਹਿਤ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਇਆ ਜਾਵੇਗਾ ਜਿਸ ਨਾਲ ਸਿੱਧੇ ਤੌਰ ’ਤੇ  ਲਗਭਗ 2.5 ਲੱਖ ਕਿਸਾਨਾਂ ਨੂੰ  ਲਾਭ ਮਿਲੇਗਾ।

wheatwheat

ਮੁੱਖ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ। ਉਨਾਂ ਕਿਹਾ ਕਿ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ ਅਤੇ ਸਬਸਿਡੀ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇ।
ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਸਟਾਫ ਨੂੰ ਆਪਣੇ ਖੇਤਰ ਵਿਚ ਵੇਚੇ ਜਾ ਰਹੇ ਬੀਜਾਂ ’ਤੇ ਨੇੜਿਓਂ ਨਜ਼ਰ ਰੱਖਣ ਲਈ ਵਿਸਥਾਰਤ ਨਿਰਦੇਸ਼ ਜਾਰੀ ਕਰਨ।

Subsidy Subsidy

ਉਨਾਂ ਵਧੀਕ ਮੁੱਖ ਸਕੱਤਰ (ਵਿਕਾਸ) ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਤੱਕ ਸਿਰਫ਼ ਮਿਆਰੀ ਬੀਜ ਹੀ ਪਹੁੰਚਣ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਸਬੰਧ ਵਿੱਚ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕੋਈ ਗਲਤੀ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀ / ਕਰਮਚਾਰੀਆਂ ਦੇ ਨਾਲ ਨਾਲ ਜ਼ਿਲਾ ਅਤੇ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀਆਂ ਨੂੰ ਵੀ ਇਸ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਮੰਨਿਆ ਜਾਵੇਗਾ।

Captain Amarinder SinghCaptain Amarinder Singh

ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 1 ਨਵੰਬਰ ਤੋਂ ਆਪਣੇ ਖੇਤਰਾਂ ਵਿਚਲੇ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ’ਚ ਅਰਜ਼ੀਆਂ ਜਮਾਂ ਕਰਵਾ ਸਕਦੇ ਹਨ।
ਇਸ ਦੌਰਾਨ ਵਧੀਕ ਮੁੱਖ ਸਕੱਤਰ (ਵਿਕਾਸ) ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ਦਰਾਂ ‘ਤੇ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ।

FarmerFarmer

ਸਬਸਿਡੀ ਬੀਜਾਂ ਦੀ ਕੁੱਲ ਕੀਮਤ ਦੇ 50 ਫੀਸਦੀ ਦੇ ਬਰਾਬਰ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ ਅਤੇ ਕਣਕ ਦੇ ਬੀਜ ’ਤੇ ਸਬਸਿਡੀ ਵੱਧ ਤੋਂ ਵੱਧ 5 ਏਕੜ ਰਕਬੇ ਲਈ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਹਾੜੀ ਸੀਜ਼ਨ 2020-21 ਦੌਰਾਨ ਸੂਬੇ ਦੇ ਲਗਭਗ 35 ਲੱਖ ਹੈਕਟੇਅਰ ਰਕਬੇ ਵਿਚ ਕਣਕ ਦੀ ਕਾਸ਼ਤ ਹੋਣ ਦੀ ਉਮੀਦ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement