ਕਿਸਾਨਾਂ ਵੱਲੋਂ ਸੰਗਰੂਰ ’ਚ ਡੀਸੀ ਦਫ਼ਤਰ ਦਾ ਘਿਰਾਓ ਗਿਆਰਵੇਂ ਦਿਨ ਵੀ ਜਾਰੀ
Published : Nov 1, 2020, 11:17 am IST
Updated : Nov 1, 2020, 11:24 am IST
SHARE ARTICLE
protest
protest

ਜੇਕਰ ਮਸਲਾ ਹੱਲ ਨਾ ਹੋਇਆ ਤਾਂ ਅੱਜ ਕੋਈ ਤਿੱਖਾ ਐਕਸ਼ਨ ਕੀਤਾ ਜਾਵੇਗਾ।

ਸੰਗਰੂਰ - ਖੇਤੀ ਕਾਨੂੰਨਾਂ ਨੂੰ ਲੈ ਕੇ ਕਾਫੀ ਸਮੇਂ ਤੋਂ ਧਰਨੇ ਚੱਲ ਰਹੇ ਹਨ ਪਰ ਹੁਣ ਕਿਸਾਨ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਧਰਨੇ ਦੇ ਰਹੇ ਹਨ। ਸੰਘਰਸ਼ ਦੌਰਾਨ ਜਾਨ ਗਵਾ ਚੁੱਕੇ ਕਿਸਾਨਾਂ ਨੂੰ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਕਰਜ਼ਾ ਮੁਆਫੀ ਦੀ ਮੰਗ ਲਈ ਡੀਸੀ ਦਫ਼ਤਰ ਸੰਗਰੂਰ ਅਤੇ ਮਾਨਸਾ ਦਾ ਘਿਰਾਓ ਕਈ ਦਿਨਾਂ ਤੋਂ ਕੀਤਾ ਜਾ ਰਿਹਾ ਹੈ। 


Farmer Protest

ਇਸ ਦੌਰਾਨ ਅੱਜ ਗਿਆਰਵੇਂ ਦਿਨ ਵੀ ਕਿਸਾਨਾ  ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਡੀਸੀ ਦਫ਼ਤਰ ਸੰਗਰੂਰ ਦਾ ਘਿਰਾਓ ਜਾਰੀ ਹੈ। 


farmer protest

ਇਸ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ ਆਗੂ ਸ਼ਾਮਿਲ ਸਨ। ਉਨ੍ਹਾਂ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਅੱਜ ਕੋਈ ਤਿੱਖਾ ਐਕਸ਼ਨ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement