ਅਕਲੀਆ ਦੇ ਨੌਜਵਾਨ ਦੇ ਕਾਤਲ ਨੂੰ ਗ੍ਰਿਫਤਾਰ ਨਾ ਕਰਨ ‘ਤੇ ਜਥੇਬੰਦੀਆਂ ਨੇ ਕੀਤੀ ਮੀਟਿੰਗ
Published : Nov 1, 2020, 4:56 pm IST
Updated : Nov 1, 2020, 4:56 pm IST
SHARE ARTICLE
Picture
Picture

ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਲੈਣ ਲਈ ਕਰਨਾ ਹੈ ਰਿਹਾ ਹੈ ਸੰਘਰਸ਼

ਜੋਗਾ, ਮਾਨਸਾ :  ਪਿੰਡ ਅਕਲੀਆ ਦੇ ਨੌਜਵਾਨ ਦੇ ਕਾਤਲ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਨਾ ਕਰਨ ਨੂੰ ਲੈ ਕੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ। ਇਸ ਸਬੰਧੀ ਪਿੰਡ ਅਕਲੀਆਂ ਵਾਸੀਆਂ, ਇਨਸਾਫ ਲਈ ਗਠਨ ਕੀਤੀ ਹੈ । ਇਸ ਸੰਬੰਧੀ 11 ਮੈਂਬਰੀ ਸੰਘਰਸ਼ ਕਮੇਟੀ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਪੰਜਾਬ ਦੀ ਇਕ ਮੀਟਿੰਗ ਕੀਤੀ ਗਈ।  ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਪੁਲਿਸ ਵੱਲੋਂ ਦੋਸੀ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ 11 ਨਵੰਬਰ ਨੂੰ ਸਿਵਲ ਪ੍ਰਸ਼ਾਸਨ ਅੱਗੇ ਧਰਨਾ ਦਿੱਤਾ ਜਾਵੇਗਾ। ਮੀਟਿੰਗ ਵਿੱਚ ਭਗਵਾਨ ਸਿੰਘ, ਰਾਜਾ ਸਿੰਘ, ਮੇਜਰ ਸਿੰਘ  ਸਾਬਕਾ ਮੈਂਬਰ,  ਸਾਉਣ ਸਿੰਘ, ਬੂਟਾ ਸਿੰਘ, ਰਣਜੀਤ ਸਿੰਘ, ਕਾਲਾ ਸਿੰਘ, ਅਜੈਬ ਸਿੰਘ, ਮੇਜਰ ਸਿੰਘ ਫੌਜੀ ਨੇ ਹਿੱਸਾ ਲਿਆ।

CrimeCrimeਜ਼ਿਕਰਯੋਗ ਹੈ ਕਿ ਜੋਗਾ ਥਾਣੇ ਅਧੀਨ ਪੈਂਦੇ ਪਿੰਡ ਅਕਾਲੀਆ ਦੇ ਨੌਜਵਾਨ ਨੇ ਪਿੰਡ ਭਾਈ ਰੂਪਾ ਜ਼ਿਲ੍ਹਾ ਬਠਿੰਡਾ ਦੇ ਇਕ ਵਿਅਕਤੀ ਵੱਲੋਂ ਲਗਾਤਾਰ ਧਮਕੀਆਂ ਦੇਣ ਤੋਂ ਬਾਅਦ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਸੀ, ਪ੍ਰੰਤੂ ਉਹ ਅਜੇ ਤੱਕ ਗ੍ਰਿਫਤ ਤੋਂ ਬਾਹਰ ਹੈ । ਹੁਣ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ । ਦੋਸ਼ੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਦਿਨੀਂ ਲੋਕਾਂ ਵੱਲੋਂ ਥਾਣਾ ਜੋਗਾ ਅੱਗੇ ਧਰਨਾ ਦਿੱਤਾ ਗਿਆ ਸੀ । ਇਸ ਤੋਂ ਬਾਅਦ ਆਕੇ ਥਾਣਾ ਮੁਖੀ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲ ਕਰਕੇ ਭਰੋਸਾ ਦਿਵਾਇਆ ਸੀ ਕਿ ਦੋਸ਼ੀ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ,

 

ਪਰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ। ਜ਼ਿਕਰਯੋਗ ਹੈ ਕਿ ਮਿਤੀ  26 ਸਤੰਬਰ ਨੂੰ ਫੋਨ ਤੇ ਲਗਾਤਾਰ ਧਮਕੀਆਂ ਦੇਣ ਵਾਲੇ ਪਿੰਡ ਭਾਈ ਰੂਪਾ ਜ਼ਿਲ੍ਹਾ ਬਠਿੰਡਾ ਦੇ ਰਹਿਣ ਵਾਲੇ ਜਗਜੀਵਨ ਸਿੰਘ (ਜੱਗੂ) ਦੇ ਖ਼ਿਲਾਫ਼ ਮੁਕੱਦਮਾ ਨੰਬਰ 141 ਧਾਰਾ 306 ਅਧੀਨ 30-9-2020 ਨੂੰ ਪਰਚਾ ਦਰਜ ਕੀਤਾ ਗਿਆ, ਪਰ ਅਜੇ ਤਕ  ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ।

ਆਗੂਆਂ ਨੇ ਦੋਸ਼ ਲਗਾਇਆ ਕਿ ਕਥਿਤ ਦੋਸ਼ੀ ਦੀ ਪੰਜਾਬ ਸਰਕਾਰ ਦੇ ਇਕ ਮੰਤਰੀ ਨਾਲ ਨੇੜਤਾ ਹੋਣ ਕਰਕੇ ਜੋਗਾ ਪੁਲਿਸ ਉਸਦੀ ਗ੍ਰਿਫਤਾਰੀ ਕਰਨ ਦੀ ਬਜਾਏ ਉਸਦੇ ਹੱਕ ਵਿਚ ਭੁਗਤ ਰਹੀ ਹੈ। ਆਗੂਆਂ ਨੇ ਕਿਹਾ ਕਿ ਪੁਲਿਸ ਹੁਣ ਆਮ ਲੋਕਾਂ ਨੂੰ ਇਨਸਾਫ ਦਿਵਾਉਣ ਦੀ ਬਜਾਏ ਸੱਤਾਧਾਰੀਆਂ, ਮੰਤਰੀਆਂ ਦੇ ਇਸ਼ਾਰੇ ਉਤੇ ਕੰਮ ਕਰ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਦੋਸ਼ੀ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕੀਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement