ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈਡ ਤਿਆਰ: ਰੰਧਾਵਾ
Published : Nov 1, 2021, 2:41 pm IST
Updated : Nov 1, 2021, 2:41 pm IST
SHARE ARTICLE
 Milkfed ready to meet growing demand for Verka products during festivals: Randhawa
Milkfed ready to meet growing demand for Verka products during festivals: Randhawa

ਉਪ ਮੁੱਖ ਮੰਤਰੀ ਨੇ ਮੁਹਾਲੀ ਵੇਰਕਾ ਪਲਾਂਟ ਦਾ ਦੌਰਾ ਕਰਕੇ ਕੰਮ ਦਾ ਜਾਇਜ਼ਾ ਲਿਆ

 

ਚੰਡੀਗੜ੍ਹ - ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈਡ ਪੂਰੀ ਤਰ੍ਹਾਂ ਤਿਆਰ ਹੈ। ਇਹ ਗੱਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੁਹਾਲੀ ਵੇਰਕਾ ਪਲਾਂਟ ਵਿਖੇ ਕੰਮ ਦਾ ਜਾਇਜ਼ਾ ਲੈਣ ਮੌਕੇ ਕਹੀ। ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਹੈ, ਨੇ ਵੇਰਕਾ ਪਲਾਂਟ ਵਿਖੇ ਦੁੱਧ ਦੀ ਪ੍ਰਾਸੈਸਿੰਗ, ਦੇਸੀ ਘਿਓ ਅਤੇ ਪਨੀਰ ਦੇ ਉਤਪਾਦਨ ਖ਼ੁਦ ਦੇਖਿਆ ਅਤੇ ਗੁਣਵੱਤਾ ਦੇ ਮਿਆਰਾਂ ਉਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮਿਲਕਫੈਡ ਆਪਣੀ ਸ਼ੁੱਧਤਾ ਲਈ ਜਾਣਿਆ ਜਾਂਦਾ ਹੈ

 Milkfed ready to meet growing demand for Verka products during festivals: RandhawaMilkfed ready to meet growing demand for Verka products during festivals: Randhawa

ਅਤੇ ਇਸੇ ਲਈ ਤਿਉਹਾਰਾਂ ਦੇ ਸੀਜ਼ਨ ਮੌਕੇ ਵੇਰਕਾ ਉਤਪਾਦਾਂ ਦੀ ਮੰਗ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਪੂਰੀ ਕਰਨ ਲਈ ਮਿਲਕਫੈਡ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਿਲਕਫੈਡ ਦੇ ਉਤਪਾਦਾਂ ਦੀ ਕਿਸਮ ਵੀ ਗਾਹਕਾਂ ਨੂੰ ਖਿੱਚਦੀ ਹੈ।

 Milkfed ready to meet growing demand for Verka products during festivals: RandhawaMilkfed ready to meet growing demand for Verka products during festivals: Randhawa

ਉਪ ਮੁੱਖ ਮੰਤਰੀ ਨੇ ਸੁਚਾਰੂ ਪ੍ਰਬੰਧਾਂ ਉਤੇ ਤਸੱਲੀ ਜ਼ਾਹਰ ਕੀਤੀ ਅਤੇ ਸਟਾਫ਼ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਨਾਲ ਕਿਸਾਨੀ ਅਤੇ ਦੁੱਧ ਉਤਪਾਦਕਾਂ ਦੀ ਆਰਥਿਕਤਾ ਵੀ ਤਕੜੀ ਹੋਵੇਗੀ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement