ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ 'ਚ ਸਿੱਖਿਆ ਵਿਭਾਗ ਦੇ 2 ਅਧਿਕਾਰੀਆਂ ਸਣੇ ਚਾਰ ਗ੍ਰਿਫ਼ਤਾਰ
Published : Nov 1, 2022, 7:55 pm IST
Updated : Nov 1, 2022, 7:55 pm IST
SHARE ARTICLE
crime news
crime news

ਫਰਜ਼ੀ ਬਿੱਲਾਂ ਰਾਹੀਂ ਸੇਵਾਵਾਂ ਹਾਸਲ ਕਰਨ ਲਈ 10 ਲੱਖ ਰੁਪਏ ਦਾ ਕੀਤਾ ਗਬਨ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ ਸਮੇਤ ਦੋ ਨਿੱਜੀ ਵਿਅਕਤੀਆਂ ਨੂੰ ਰਾਸ਼ਟਰੀ ਮਾਧਿਅਮਿਕ ਸਿੱਖਿਆ ਅਭਿਆਨ (ਆਰਐਮਐਸਏ) ਤਹਿਤ ਪ੍ਰਾਪਤ ਹੋਏ 10,01,120 ਰੁਪਏ ਦੇ ਫੰਡਾਂ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਉਕਤ ਮਾਮਲੇ ਦੇ ਸਬੰਧ ਵਿਚ ਰਾਕੇਸ਼ ਗੁਪਤਾ, ਪ੍ਰਿੰਸੀਪਲ ਸਰਕਾਰੀ ਇਨ-ਸਰਵਿਸ ਟਰੇਨਿੰਗ ਸੈਂਟਰ ਗੁਰਦਾਸਪੁਰ, ਹੁਣ ਪ੍ਰਿੰਸੀਪਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ, ਗੁਰਦਾਸਪੁਰ, ਰਾਮਪਾਲ, ਲੈਕਚਰਾਰ, ਸਰਕਾਰੀ ਇਨ-ਸਰਵਿਸ ਸਿਖਲਾਈ ਕੇਂਦਰ ਗੁਰਦਾਸਪੁਰ, ਹੁਣ ਪ੍ਰਿੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥਲੋਰ, ਜ਼ਿਲਾ ਪਠਾਨਕੋਟਵਿਖੇ ਤਾਇਨਾਤ, ਕ੍ਰਿਸ਼ਨਾ ਟੈਂਟ ਹਾਊਸ ਦੇ ਮਾਲਕ ਜਤਿੰਦਰ ਕੁਮਾਰ ਅਤੇ ਸਿਗਮਾ ਡੈਕੋਰੇਟ ਨਾਂ ਦੀ ਫਰਮ ਦੇ ਮਾਲਕ,  ਤਾਰਾਗੜ ਦੇ ਮੁਕੇਸ਼ ਮਹਾਜਨ ਵਿਰੁੱਧ ਐਫਆਈਆਰ 14, ਮਿਤੀ 01-11-2022 ਨੂੰ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਤਹਿਤ ਈ.ਓ.ਡਬਲਯੂ ਵਿੰਗ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ।

ਉਨਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਇਨ-ਸਰਵਿਸ ਟਰੇਨਿੰਗ ਸੈਂਟਰ ਗੁਰਦਾਸਪੁਰ ਨੂੰ ਸਿਖਲਾਈ ਲਈ ਰਮਸਾ ਸਕੀਮ ਅਧੀਨ ਉਕਤ ਗ੍ਰਾਂਟ ਪ੍ਰਾਪਤ ਹੋਈ ਸੀ। ਉਕਤ ਸਕੀਮ ਤਹਿਤ ਰਾਕੇਸ਼ ਗੁਪਤਾ, ਪ੍ਰਿੰਸੀਪਲ ਅਤੇ ਲੈਕਚਰਾਰ ਰਾਮਪਾਲ ਨੇ ਹੋਰਨਾਂ ਨਾਲ ਮਿਲ ਕੇ ਫੰਡ ਹੜੱਪਣ ਲਈ ਫਰਜੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕੀਤੇ। 

ਦੋਸ਼ੀਆਂ ਨੇ ਸਰਕਾਰੀ ਪੈਸੇ ਨੂੰ ਆਪਣੇ ਨਿੱਜੀ ਬੈਂਕ ਖਾਤੇ ਵਿੱਚ ਟਰਾਂਸਫਰ ਕਰਕੇ ਅਤੇ ਵੱਖ-ਵੱਖ ਤਰਾਂ ਦੀਆਂ ਸੇਵਾਵਾਂ, ਕੁਰਸੀਆਂ, ਮੇਜ, ਟੈਂਟ ਅਤੇ ਹੋਰ ਕਿਰਾਏ ‘ਤੇ ਲੈਣ ਲਈ ਜਾਰੀ ਕੀਤੇ ਕੁੱਲ 10,01,120 ਰੁਪਏ ਦੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ। ਉਨਾਂ ਦੱਸਿਆ ਕਿ ਇਸ ਜਾਂਚ ਪੜਤਾਲ ਦੇ ਆਧਾਰ ‘ਤੇ ਇਹ ਪਾਇਆ ਗਿਆ ਕਿ ਉਕਤ ਦੋਸ਼ੀਆਂ ਨੇ ਫੰਡਾਂ ਦੀ ਦੁਰਵਰਤੋਂ ਕੀਤੀ ਹੈ। ਇਸ ਸਬੰਧੀ ਬਿਊਰੋ ਨੇ ਉਕਤ ਸਾਰੇ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ  ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement