ਹੁਣ ਪੰਜਾਬ ’ਚ ਨਹੀਂ ਚੱਲੇਗਾ ‘ਵਗਾਰ ਕਲਚਰ’, ਮਾਲ ਮੰਤਰੀ ਵੱਲੋਂ ਮਾਲ ਅਫ਼ਸਰਾਂ ਨੂੰ ਹੁਕਮ ਜਾਰੀ
Published : Nov 1, 2022, 3:34 pm IST
Updated : Nov 1, 2022, 3:34 pm IST
SHARE ARTICLE
Brahm Shankar Jimpa
Brahm Shankar Jimpa

ਕਿਹਾ- ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੌਲਰੈਂਸ ਨੀਤੀ ਤਹਿਤ ਵਗਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

 

ਚੰਡੀਗੜ੍ਹ:  ਪੰਜਾਬ ਦੇ ਮਾਲ ਤੇ ਮੁੜ-ਵਸੇਬਾ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟੌਲਰੈਂਸ ਨੀਤੀ ਤਹਿਤ ‘ਵਗਾਰ ਕਲਚਰ’ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੂਬੇ ਦੇ ਮਾਲ ਅਫ਼ਸਰਾਂ ਨੂੰ ਮਾਲ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿਚ ‘ਵਗਾਰ ਕਲਚਰ’ ਨਹੀਂ ਚੱਲੇਗਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ‘ਵਗਾਰ ਕਲਚਰ’ ’ਚ ਸ਼ਾਮਲ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਪੰਜਾਬ ਵਿਚ ਵੀਆਈਪੀਜ਼ ਦੀ ਆਮਦ ਮੌਕੇ ਪ੍ਰਾਹੁਣਚਾਰੀ ਦੀ ਸਾਰੀ ਜ਼ਿੰਮੇਵਾਰੀ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਸਿਰ ਪੈ ਜਾਂਦੀ ਹੈ। ਕਈ ਸਰਕਾਰੀ ਸਮਾਗਮਾਂ ਮੌਕੇ ਵੀ ਵਗਾਰ ਨਾਲ ਕੰਮ ਚਲਾਇਆ ਜਾਂਦਾ ਹੈ। ਮਾਲ ਮੰਤਰੀ ਦਾ ਕਹਿਣਾ ਹੈ ਕਿ ਉਹਨਾਂ ਨੇ ਖੁਦ ਸਰਕਟ ਹਾਊਸ ਵਿਚ ਠਹਿਰਨ ਦੀ ਸ਼ੁਰੂਆਤ ਕੀਤੀ ਹੈ।

ਉਹਨਾਂ ਕਿਹਾ ਕਿ ਕਈ ਵਾਰੀ ਜ਼ਿਲ੍ਹਾ ਪੱਧਰ ’ਤੇ ਮਾਲ ਅਫਸਰਾਂ ਨੂੰ ਵਗਾਰ ਪਾਈ ਜਾਂਦੀ ਹੈ ਪਰ ਹੁਣ ਅਜਿਹਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਮਾਲ ਮੰਤਰੀ ਨੇ ਦੱਸਿਆ ਕਿ ਜਲਦ ਹੀ 500 ਰੁਪਏ ਤੱਕ ਦਾ ਅਸ਼ਟਾਮ ਆਮ ਲੋਕਾਂ ਨੂੰ ਆਨਲਾਈਨ ਪ੍ਰਾਪਤ ਹੋ ਸਕੇਗਾ। ਇਸ ਦੇ ਲਈ ਲੋਕਾਂ ਨੂੰ 500 ਰੁਪਏ ਤੱਕ ਦਾ ਅਸ਼ਟਾਮ ਲੈਣ ਲਈ ਦਫ਼ਤਰਾਂ ਜਾਂ ਕਚਹਿਰੀਆਂ ਦੇ ਗੇੜੇ ਨਹੀਂ ਮਾਰਨੇ ਪੈਣਗੇ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement