Sangrur Accident News: ਆਪਣੇ ਖੇਤ ਵਿਚ ਦੀਵਾ ਲਗਾ ਕੇ ਵਾਪਸ ਆ ਰਹੇ ਬੱਚੇ ਦੀ ਸੜਕ ਹਾਦਸੇ ਵਿਚ ਹੋਈ ਮੌਤ
Published : Nov 1, 2024, 3:32 pm IST
Updated : Nov 1, 2024, 3:32 pm IST
SHARE ARTICLE
Sangrur Accident News in punjabi
Sangrur Accident News in punjabi

Sangrur Accident News: ਅਣਪਛਾਤੇ ਵਾਹਨ ਦੇ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

Sangrur Accident News in punjabi : ਬੀਤੀ ਦੇਰ ਸ਼ਾਮ ਸੰਗਰੂਰ ਜ਼ਿਲ੍ਹੇ ਦੇ ਪਿੰਡ ਬਲਿਆਲ ਵਿੱਚ ਇੱਕ ਪਰਿਵਾਰ ਦੀਆਂ ਦੀਵਾਲੀ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ ਜਦੋਂ ਆਪਣੇ ਖੇਤ ਵਿੱਚ ਦੀਵੇ ਜਗਾ ਕੇ ਘਰ ਪਰਤ ਰਹੇ ਬੱਚੇ ਦੀ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿੰਡ ਬਲਿਆਲ ਦੇ ਸਰਪੰਚ ਜਗਮੀਤ ਸਿੰਘ ਭੋਲਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਵਰਸਦੀਪ ਸਿੰਘ (15) ਦੀਵਾਲੀ ਦੇ ਤਿਉਹਾਰ ਮੌਕੇ ਦੇਰ ਸ਼ਾਮ ਘਰ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਬਲਿਆਲ ਤੋਂ ਪਿੰਡ ਭੱਟੀਵਾਲ ਨੂੰ ਜਾਂਦੀ ਸੜਕ ’ਤੇ ਆਪਣੇ ਖੇਤ ਵਿੱਚ ਦੀਵੇ ਜਗਾਉਣ ਗਿਆ ਸੀ।

ਜਦੋਂ ਉਹ ਖੇਤ ਤੋਂ ਪੈਦਲ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਵਰਸਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਨੌਜਵਾਨ ਦੇ ਪਿਤਾ ਸਵਰਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement