Fazilka News : ਫਾਜ਼ਿਲਕਾ 'ਚ 3 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਇੱਕ ਔਰਤ ਸਮੇਤ 4 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ

By : BALJINDERK

Published : Nov 1, 2024, 1:26 pm IST
Updated : Nov 1, 2024, 1:26 pm IST
SHARE ARTICLE
 ਫਾਜ਼ਿਲਕਾ 'ਚ 3 ਦੁਕਾਨਾਂ ਨੂੰ ਲੱਗੀ ਹੋਈ ਭਿਆਨਕ ਅੱਗ ਦੀ ਤਸਵੀਰ
ਫਾਜ਼ਿਲਕਾ 'ਚ 3 ਦੁਕਾਨਾਂ ਨੂੰ ਲੱਗੀ ਹੋਈ ਭਿਆਨਕ ਅੱਗ ਦੀ ਤਸਵੀਰ

Fazilka News : ਜਾਨੀ ਨੁਕਸਾਨ ਤੋਂ ਰਿਹਾ ਬਚਾਓ, ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀ ਗੱਡੀਆਂ

Fazilka News :  ਜ਼ਿਲ੍ਹਾ ਫਾਜ਼ਿਲਕਾ ਦੇ ਚੌਕ ਘੰਟਾਘਰ ਨੇੜੇ ਇਕ ਮਿਠਾਈ ਦੀ ਦੁਕਾਨ ਸਮੇਤ ਕਰੀਬ 3 ਦੁਕਾਨਾਂ ਨੂੰ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਤਾਂ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਉਥੇ ਹੀ ਅੰਦਰ ਫਸੀ ਇੱਕ ਔਰਤ ਸਮੇਤ 4 ਲੋਕਾਂ ਨੂੰ ਬਚਾ ਕੇ ਬਾਹਰ ਕੱਢਿਆ ਗਿਆ। ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਜਾਨੀ ਮਾਲੀ ਨੁਕਸਾਨ ਹੋਇਆ ਹੈ।

ਜਾਣਕਾਰੀ ਦਿੰਦੇ ਹੋਏ ਪੁਲਿਸ ਮੁਲਾਜ਼ਮ ਜੱਗਾ ਰਾਮ ਅਤੇ ਡੀ.ਐਸ.ਪੀ ਫਾਜ਼ਿਲਕਾ ਤਰਸੇਮ ਮਸੀਹ ਨੇ ਦੱਸਿਆ ਕਿ ਘੰਟਾਘਰ ਚੌਂਕ ਨੇੜੇ ਮਿਠਾਈ ਦੀ ਦੁਕਾਨ ਹੈ, ਜਿੱਥੇ ਸਾਮਾਨ ਤਿਆਰ ਕੀਤਾ ਜਾ ਰਿਹਾ ਸੀ ਉੱਥੇ ਅਚਾਨਕ ਅੱਗ ਲੱਗ ਗਈ।

ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਆਸ-ਪਾਸ ਦੀਆਂ ਦੁਕਾਨਾਂ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ, ਜਦਕਿ ਆਸ-ਪਾਸ ਦੀਆਂ ਦੁਕਾਨਾਂ 'ਚ ਮੌਜੂਦ ਲੋਕ ਅੰਦਰ ਫਸ ਗਏ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ, ਜਦਕਿ ਦੁਕਾਨਾਂ ਦੇ ਅੰਦਰ ਫਸੇ ਇਕ ਔਰਤ ਸਮੇਤ 4 ਲੋਕਾਂ ਨੂੰ ਪੌੜੀ ਰਾਹੀਂ ਬਾਹਰ ਕੱਢਿਆ ਗਿਆ।

ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਜਿਸ ਕਾਰਨ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦਕਿ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਕੂਟਰ ਨੂੰ ਅੱਗ ਲੱਗ ਗਈ ਜਿਸ ਤੋਂ ਬਾਅਦ ਅੱਗ ਫੈਲ ਗਈ, ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(For more news apart from  terrible fire broke out in 3 shops in Fazilka, 4 people including a woman were taken out safely News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement