ਅਦਾਲਤ ਵਲੋਂ ਚੀਫ਼ ਖ਼ਾਲਸਾ ਦੀਵਾਨ ਦੀ ਚੋਣ 'ਤੇ ਰੋਕ
Published : Dec 1, 2018, 3:26 pm IST
Updated : Dec 1, 2018, 3:26 pm IST
SHARE ARTICLE
Meeting
Meeting

ਮਾਨਯੋਗ ਰਾਜਬੀਰ ਕੌਰ ਸਿਵਲ ਜੱਜ ਜੂਨੀਅਰ ਡਿਵੀਜ਼ਨ ਅੰਮ੍ਰਿਤਸਰ ਦੀ ਅਦਾਲਤ ਵਲੋਂ ਚੀਫ਼ ਖ਼ਾਲਸਾ ਦੀਵਾਨ ਦੀ ਚੋਣ 'ਤੇ ਅਗਲੇ ਹੁਕਮ ਜਾਰੀ ਹੋਣ ਤਕ ਰੋਕ ਲਗਾ ਦਿਤੀ ਗਈ ਹੈ। ...

ਅੰਮ੍ਰਿਤਸਰ (ਚਰਨਜੀਤ ਅਰੋੜਾ) : ਮਾਨਯੋਗ ਰਾਜਬੀਰ ਕੌਰ ਸਿਵਲ ਜੱਜ ਜੂਨੀਅਰ ਡਿਵੀਜ਼ਨ ਅੰਮ੍ਰਿਤਸਰ ਦੀ ਅਦਾਲਤ ਵਲੋਂ ਚੀਫ਼ ਖ਼ਾਲਸਾ ਦੀਵਾਨ ਦੀ ਚੋਣ 'ਤੇ ਅਗਲੇ ਹੁਕਮ ਜਾਰੀ ਹੋਣ ਤਕ ਰੋਕ ਲਗਾ ਦਿਤੀ ਗਈ ਹੈ। ਦਸ ਦਈਏ ਕਿ ਚੀਫ਼ ਖ਼ਾਲਸਾ ਦੀਵਾਨ ਦੀਆਂ ਦੀਆਂ ਚੋਣਾਂ 2 ਦਸੰਬਰ ਨੂੰ ਹੋਣੀਆਂ ਸਨ। 

chief khalsa diwanChief Khalsa Diwan

ਪ੍ਰਾਪਤ ਜਾਣਕਾਰੀ ਮੁਤਾਬਕ ਦੀਵਾਨ ਦੇ ਇਕ ਮੈਂਬਰ ਹਰਜੀਤ ਸਿੰਘ ਸਚਦੇਵਾ ਵਲੋਂ ਅਦਾਲਤ ਕੋਲ ਇਹ ਅਪੀਲ ਕੀਤੀ ਗਈ ਸੀ, ਜਿਸ 'ਤੇ ਅਦਾਲਤ ਵਲੋਂ ਅੱਜ ਇਸ ਚੋਣ 'ਤੇ ਅਸਥਾਈ ਤੌਰ 'ਤੇ ਰੋਕ ਲਗਾ ਦਿਤੀ ਹੈ। ਇਸ ਤੋਂ ਇਲਾਵਾ 7 ਦਸੰਬਰ ਨੂੰ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ ਨੂੰ ਅਦਾਲਤ ਵਿਚ ਪੇਸ਼ ਹੋ ਕੇ ਦੀਵਾਨ ਵਲੋਂ ਪੱਖ ਰੱਖਣ ਹਦਾਇਤ ਜਾਰੀ ਕੀਤੀ ਗਈ ਹੈ। ਅਦਾਲਤ ਦੇ ਫ਼ੈਸਲੇ ਤੋਂ ਬਾਅਦ ਦੀਵਾਨ ਦੇ ਅਧਿਕਾਰੀਆਂ ਨੇ ਇਸ ਸਬੰਧੀ ਹੰਗਾਮੀ ਮੀਟਿੰਗ ਸੱਦ ਕੇ ਮਾਮਲੇ 'ਤੇ ਵਿਚਾਰ ਚਰਚਾ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement