ਵਿਜੇ ਸਾਂਪਲਾ ਨੇ ਕਾਂਗਰਸ 'ਤੇ ਆਈ.ਐਸ.ਆਈ ਨਾਲ ਸਬੰਧ ਹੋਣ ਦੇ ਲਾਏ ਇਲਜ਼ਾਮ
Published : Dec 1, 2018, 5:01 pm IST
Updated : Dec 1, 2018, 5:01 pm IST
SHARE ARTICLE
Vijay Sampla
Vijay Sampla

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਦੌਰਾ ਭਾਜਪਾ ਨੂੰ ਰਾਸ ਨਹੀਂ ਆ ਰਿਹਾ, ਇਸ 'ਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਾਂਗਰਸ 'ਤੇ ...

ਚੰਡੀਗੜ੍ਹ (ਭਾਸ਼ਾ) : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਦੌਰਾ ਭਾਜਪਾ ਨੂੰ ਰਾਸ ਨਹੀਂ ਆ ਰਿਹਾ, ਇਸ 'ਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਾਂਗਰਸ 'ਤੇ ਦੇਸ਼ ਵਿਰੋਧੀ ਤਾਕਤਾਂ ਨਾਲ ਸਬੰਧ ਹੋਣ ਦੇ ਇਲਜ਼ਾਮ ਲਾਏ ਨੇ। ਸਾਂਪਲਾ ਦਾ ਇਹ ਬਿਆਨ ਸਿੱਧੂ ਦੇ ਉਸ ਬਿਆਨ ਤੋਂ ਬਾਅਦ ਆਇਆ ਹੈ ਜਿਸ 'ਚ ਸਿਧੂ ਨੇ ਕਿਹਾ ਕਿ ਕਿ ਉਹ ਆਪਣੇ ਕੈਪਟਨ ਕਾਹੁਲ ਗਾਂਧੀ ਨੂੰ ਪੁੱਛ ਕੇ ਪਾਕਿਸਤਾਨ ਗਏ ਸਨ। ਸਾਂਪਲਾ ਨੇ ਕਿਹਾ ਕਿ ਸਿੱਧੂ ਦਾ ਮੁੱਖ ਮਕਸਦ ਸਿਰਫ ਸੱਤਾ ਹਾਸਲ ਕਰਨਾ ਹੈ।

ਸਿੱਧੂ ਅਤੇ ਚਾਵਲਾਸਿੱਧੂ ਅਤੇ ਚਾਵਲਾ

ਉਨ੍ਹਾ ਕਿਹਾ ਕਿ ਕਾਂਗਰਸ ਆਈਐਸਆਈ ਨਾਲ ਮਿਲ ਕੇ ਕੰਮ ਕਰਦੀ ਹੈ ਤੇ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਜਾਣਾ ਇਸ ਗੱਲ ਦੀ ਹਾਮੀ ਭਰਦਾ ਹੈ।ਵਿਜੇ ਸਾਂਪਲਾ ਨੇ ਰਾਹੁਲ ਗਾਂਧੀ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਉਹ ਪਾਕਿਸਤਾਨ ਤੇ ਚੀਨ ਨਾਲ ਮਿਲ ਕੇ ਬੀਜੇਪੀ ਨੂੰ ਪਾਸੇ ਕਰਨਾ ਚਾਹੁੰਦੇ ਹਨ। ਇਨ੍ਹਾਂ ਹੀ ਨਹੀਂ ਉੱਧਰ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਵੀ ਕਾਂਗਰਸ ਤੇ ਸਿੱਧੂ, ਦੋਵਾਂ ਨੂੰ ਆਪਣੇ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਮੋਦੀ ਨੂੰ ਹਰਾਉਣ ਲਈ ਕਾਂਗਰਸ ਪਾਕਿਸਤਾਨ ਦਾ ਸਾਥ ਲੈ ਰਹੀ ਹੈ।

Navjot SidhuNavjot Sidhu

ਵਿਜ ਨੇ ਕਿਹਾ ਕਿ ਕਾਂਗਰਸ ਤੇ ਪਾਕਿਸਤਾਨ ਦਾ ਗਠਜੋੜ ਹੋ ਗਿਆ ਹੈ ਤੇ ਮੋਦੀ ਨੂੰ ਹਰਾਉਣ ਲਈ ਕਾਂਗਰਸ ਨੇ ਸਿੱਧੂ ਨੂੰ ਦੂਤ ਬਣਾ ਕੇ ਪਾਕਿਸਤਾਨ ਭੇਜਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਸਿੱਧੂ ਨੇ ਪਾਕਿਸਤਾਨੀ ਫੌਜ ਮੁਖੀ ਨੂੰ ਜੱਫੀ ਪਾਈ ਤੇ ਇਸ ਵਾਰ ਉਹ ਭਾਰਤ ਨੂੰ ਮਿਟਾਉਣ ਦੀਆਂ ਗੱਲਾਂ ਕਰਨ ਵਾਲੇ ਗੋਪਾਲ ਚਾਵਲਾ ਨਾਲ ਫੋਟੋਆਂ ਖਿਚਵਾ ਕੇ ਆਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement