ਕਿਸਾਨਾਂ ਦੇ ਹੱਕ ਲਈ ਹੁਣ ਮੈਦਾਨ 'ਚ ਉਤਰੇ ਪੰਜਾਬ ਦੇ ਖਿਡਾਰੀ, ਐਵਾਰਡ ਵਾਪਸੀ' ਦਾ ਕੀਤਾ ਐਲਾਨ
Published : Dec 1, 2020, 10:58 am IST
Updated : Dec 1, 2020, 11:03 am IST
SHARE ARTICLE
farmer
farmer

ਇਨ੍ਹਾਂ ਖਿਡਾਰੀਆਂ ਦਾ ਕਹਿਣਾ ਹੈ ਕਿ ਜੇਕਰ 5 ਦਸੰਬਰ ਤੱਕ ਕਿਸਾਨਾਂ ਦੀ ਨਹੀਂ ਸੁਣੀ ਜਾਂਦੀ ਤਾਂ ਇਹ ਖਿਡਾਰੀ ਰਾਸ਼ਟਰਪਤੀ ਭਵਨ ਅੱਗੇ ਐਵਾਰਡ ਰੱਖਣਗੇ।

ਚੰਡੀਗੜ੍ਹ- ਪੰਜਾਬ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚਲਦੇ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਹੁਣ ਦਿੱਲੀ ਸਿੰਘੂ ਤੇ ਟਿਕਰੀ ਬਾਰਡਰ ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਸੰਘਰਸ਼ ਦੀ ਹਮਾਇਤ 'ਚ ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੇ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਦੇ 4 ਮੋਹਰੀ ਖਿਡਾਰੀ, ਜਿਨ੍ਹਾਂ ਵਿੱਚ ਇੱਕ ਓਲੰਪੀਅਨ ਵੀ ਸ਼ਾਮਲ, ਉਨ੍ਹਾਂ ਨੇ ਐਲਾਨ ਕੀਤਾ ਹੈ ਉਹ ਕਿਸਾਨਾਂ ਦੇ ਵਿਰੋਧ-ਪ੍ਰਦਰਸ਼ਨ ਦਾ ਸਮਰਥਨ ਕਰਦਿਆਂ ਆਪਣੇ ਐਵਾਰਡ ਵਾਪਸ ਕਰਨਗੇ।

Farmers

ਇਕ ਮੀਡੀਆ ਰਿਪੋਰਟ ਦੇ ਮੁਤਾਬਿਕ ਇਨ੍ਹਾਂ ਖਿਡਾਰੀਆਂ ਨੇ ਕਿਹਾ ਕਿ ਜੇਕਰ 5 ਦਸੰਬਰ ਤੱਕ ਕਿਸਾਨਾਂ ਦੀ ਨਹੀਂ ਸੁਣੀ ਜਾਂਦੀ ਤਾਂ ਇਹ ਖਿਡਾਰੀ ਦਿੱਲੀ ਵੱਲ ਕੂਚ ਕਰਨਗੇ ਅਤੇ ਰਾਸ਼ਟਰਪਤੀ ਭਵਨ ਅੱਗੇ ਐਵਾਰਡ ਰੱਖਣਗੇ।

Farmer Protest

ਇਹ ਖਿਡਾਰੀ ਹਨ ਸ਼ਾਮਿਲ 
ਸਾਬਕਾ ਰੈਸਲਰ ਅਤੇ ਪਦਮਸ਼੍ਰੀ ਐਵਾਰਡੀ ਕਰਤਾਰ ਸਿੰਘ, ਇੰਡੀਅਨ ਹਾਕੀ ਗੌਲਡਨ ਗਰਲ ਅਤੇ ਅਰਜੁਨ ਐਵਾਰਡੀ ਰਾਜਬੀਰ ਕੌਰ, ਅਰਜੁਨ ਐਵਾਰਡੀ ਬਾਸਕਟ ਪਲੇਅਰ ਸੱਜਣ ਸਿੰਘ ਚੀਮਾ ਅਤੇ ਸਾਬਕਾ ਹਾਕੀ ਓਲੰਪੀਅਨ ਅਤੇ ਅਰਜੁਨ ਐਵਾਰਡੀ ਗੁਰਮੇਲ ਸਿੰਘ ਨੇ ਵੀ ਕਿਸਾਨਾਂ ਦਾ ਸਾਥ ਦੇਣ ਲਈ ਆਵਾਜ਼ ਚੁੱਕੀ ਹੈ। ਇਨ੍ਹਾਂ ਨੇ ਕਿਹਾ ਕਿ ਜੇਕਰ ਸਾਡੇ ਆਗੂਆਂ ਦੀ ਪੱਗ ਅਤੇ ਮਾਣ ਹੀ ਸੁਰੱਖੀਅਤ ਨਹੀਂ ਤਾਂ ਇਹ ਸਨਮਾਨ ਦੇ ਐਵਾਰਡ ਸਾਡੇ ਕਿਸੇ ਕੰਮ ਦੇ ਨਹੀਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement