ਕੇਂਦਰ ਵਲੋਂ ਸੱਦੀ ਬੈਠਕ ਵਿੱਚ ਸ਼ਾਮਿਲ ਨਹੀਂ ਹੋਵੇਗੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ
Published : Dec 1, 2020, 11:57 am IST
Updated : Dec 1, 2020, 11:58 am IST
SHARE ARTICLE
farmer
farmer

ਬੀਤੀ ਦੇਰ ਰਾਤ ਸਰਕਾਰ ਵਲੋਂ ਚਿੱਠੀ ਆਈ, ਜਿਸ 'ਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ।

ਚੰਡੀਗੜ੍ਹ- ਕਿਸਾਨਾਂ ਦੇ ਕੇਂਦਰ ਸਰਕਾਰ ਦਰਮਿਆਨ ਟਕਰਾਅ ਵਧਦਾ ਜਾ ਰਿਹਾ ਹੈ। ਇਸ ਦੇ ਚਲਦੇ ਹੁਣ ਕੇਂਦਰ ਸਰਕਾਰ ਵਲੋਂ ਅੱਜ ਦੁਪਹਿਰ 3 ਵਜੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਵਿਗਿਆਨ ਭਵਨ ਵਿਖੇ ਸੱਦਾ ਦਿੱਤਾ ਗਿਆ ਹੈ ਪਰ ਹੁਣ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸ਼ਾਮਿਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ।  ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਸਰਕਾਰ ਵਲੋਂ ਚਿੱਠੀ ਆਈ, ਜਿਸ 'ਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ।

Farmer Protest

ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਸੱਦਾ ਨਹੀਂ ਭੇਜਿਆ ਗਿਆ, ਇਹ ਦੇਸ਼ ਦੇ ਕਿਸਾਨਾਂ 'ਚ ਫੁੱਟ ਪਾਉਣ ਵਾਲੀ ਗੱਲ ਹੈ। ਪੰਧੇਰ ਨੇ ਕਿਹਾ ਕਿ ਅਸੀਂ ਬੈਠਕ 'ਚ ਨਾ ਜਾਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਹੜਾ ਫ਼ੈਸਲਾ ਸੁਣਾਇਆ ਕਿ ਖੇਤੀ ਕਾਨੂੰਨ ਬਹੁਤ ਵਧੀਆ ਹਨ ਤਾਂ ਇਸ ਤੋਂ ਇਸ ਤਰ੍ਹਾਂ ਦੇ ਮਾਹੌਲ 'ਚ ਗੱਲਬਾਤ ਦਾ ਅੰਦਾਜ਼ਾ ਅਸੀਂ ਲਗਾ ਲਿਆ ਹੈ।

farmer

ਜ਼ਿਕਰਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ। ਇਸ ਦਰਮਿਆਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ।  ਇਸ ਤੋਂ ਪਹਿਲਾਂ ਕਿਸਾਨਾਂ ਨੇ ਅੱਠ ਵਜੇ ਹਾਈਵੇਅ 'ਤੇ ਬੈਠਕ ਕੀਤੀ। ਇਸ ਦੌਰਾਨ ਹੀ ਕਿਸਾਨ ਬਾਅਦ ਦੁਪਹਿਰ ਤਿੰਨ ਵਜੇ ਦੀ ਮੀਟਿੰਗ 'ਚ ਸ਼ਾਮਲ ਹੋਣ ਜਾਂ ਨਾ ਹੋਣ ਬਾਰੇ ਫੈਸਲਾ ਲੈ ਸਕਦੇ ਹਨ।

Kisan Unions

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement