ਪੰਜਾਬੀਆਂ ਨੂੰ ਚੌਥੀ ਗਰੰਟੀ ਦੇਣ ਕੱਲ੍ਹ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ
Published : Dec 1, 2021, 6:34 pm IST
Updated : Dec 1, 2021, 6:34 pm IST
SHARE ARTICLE
Arvind Kejriwal
Arvind Kejriwal

ਪਠਾਨਕੋਟ ਵਿਖੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਸਮਰਪਿਤ ਤਿਰੰਗਾ ਯਾਤਰਾ ਦੀ ਕਰਨਗੇ ਅਗਵਾਈ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ (ਵੀਰਵਾਰ) ਨੂੰ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਪਠਾਨਕੋਟ ਆਉਣਗੇ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਇਹ ਫੇਰੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਹੋਵੇਗੀ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬੀਆਂ ਨੂੰ ਚੌਥੀ ਗਰੰਟੀ ਵੀ ਦੇਣਗੇ।

Arvind KejriwalArvind Kejriwal

ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੁਪਿਹਰ ਨੂੰ ਪਠਾਨਕੋਟ ਪਹੁੰਚਣਗੇ। ਇਸ ਉਪਰੰਤ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਉਪਰ ਪਾਰਟੀ ਵੱਲੋਂ ਅਯੋਜਿਤ  ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ।  ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਰੰਟੀ ਦੇਣਗੇ ਅਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ।

Arvind KejriwalArvind Kejriwal

ਮਾਨ ਅਨੁਸਾਰ ਅਰਵਿੰਦ ਕੇਜਰੀਵਾਲ ਇਸ ਤੋਂ ਪਹਿਲਾਂ ਮੁਫ਼ਤ ਅਤੇ 24 ਘੰਟੇ ਬਿਜਲੀ ਦੀ ਪਹਿਲੀ ਗਰੰਟੀ, ਮੁਫ਼ਤ ਸਿਹਤ ਸੇਵਾਵਾਂ ਅਤੇ 16 ਹਜ਼ਾਰ ਮੁਹੱਲਾ ਕਲੀਨਿਕ ਬਣਾਉਣ ਦੀ ਦੂਜੀ ਗਰੰਟੀ ਅਤੇ 18 ਸਾਲ ਤੋਂ ਵੱਡੀ ਉਮਰ ਦੀਆਂ ਔਰਤਾਂ ਅਤੇ ਕੁੜੀਆਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣੀ ਦੀ ਤੀਜੀ ਗਰੰਟੀ ਦੇ ਚੁੱਕੇ ਹਨ। ਇਸੇ ਕੜੀ ’ਚ ਚੌਥੀ ਗਰੰਟੀ 2 ਦਸੰਬਰ ਨੂੰ ਪਠਾਨਕੋਟ ਵਿਖੇ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement