Ganieve Kaur Majithia News: ਵਿਧਾਇਕਾ ਗਨੀਵ ਕੌਰ ਮਜੀਠੀਆ ਨੂੰ ਕਪੂਰਥਲਾ ਅਦਾਲਤ ਵਲੋਂ ਸੰਮਨ ਜਾਰੀ
Published : Dec 1, 2023, 2:45 pm IST
Updated : Dec 1, 2023, 3:10 pm IST
SHARE ARTICLE
Kapurthala court summon Ganieve Kaur Majithia
Kapurthala court summon Ganieve Kaur Majithia

ਜੀਤਾ ਮੌੜ ਡਰੱਗ ਮਾਮਲੇ ਵਿਚ ਹੋਈ ਕਾਰਵਾਈ

Ganieve Kaur Majithia News: ਬਹੁ-ਚਰਚਿਤ ਜੀਤਾ ਮੌੜ ਡਰੱਗ ਮਾਮਲੇ ਵਿਚ ਕਪੂਰਥਲਾ ਜ਼ਿਲ੍ਹਾ ਅਦਾਲਤ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਅਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਨੂੰ ਸੰਮਨ ਜਾਰੀ ਕੀਤੇ ਹਨ। ਇਸ ਤੋਂ ਇਲਾਵਾ 3 ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵਲੋਂ ਸੰਮਨ ਜਾਰੀ ਹੋਏ ਹਨ।

ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਐਸ.ਟੀ.ਐਫ਼. ਨੇ ਕਪੂਰਥਲਾ ਵਿਚ ਹਾਈਪ੍ਰੋਫਾਈਲ ਕੌਮਾਂਤਰੀ ਡਰੱਗ ਰੈਕੇਟ ਦਾ ਪਰਦਾਫ਼ਾਸ਼ ਕਰਦਿਆਂ ਕੌਮਾਂਤਰੀ ਕਬੱਡੀ ਖਿਡਾਰੀ ਰਣਜੀਤ ਸਿੰਘ ਉਰਫ਼ ਜੀਤਾ ਮੌੜ ਨੂੰ ਗ੍ਰਿਫ਼ਤਾਰ ਕੀਤਾ ਸੀ।

ਰਣਜੀਤ ਸਿੰਘ ਦੇ ਨਾਲ ਇਸ ਮਾਮਲੇ ਵਿਚ ਜਲੰਧਰ ਵਿਚ ਕਾਫ਼ੀ ਸਮੇਂ ਤਕ ਤਾਇਨਾਤ ਰਹੇ ਪੰਜਾਬ ਪੁਲਿਸ ਦੇ ਸੇਵਾਮੁਕਤ ਡੀ.ਐਸ.ਪੀ. ਵਿਮਲਕਾਂਤ ਅਤੇ ਮਨੀਸ਼ ਨਾਂਅ ਦੇ ਥਾਣੇਦਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਐਸ.ਟੀ.ਐਫ਼. ਦੀ ਟੀਮ ਨੇ ਜੀਤਾ ਮੌੜ ਨੂੰ ਕਰਨਾਲ ਤੋਂ ਕਾਬੂ ਕੀਤਾ ਸੀ। ਇਸ ਦੌਰਾਨ ਉਸ ਕੋਲੋਂ ਕੁੱਝ ਹਥਿਆਰ ਅਤੇ 100 ਗ੍ਰਾਮ ਨਸ਼ਾ ਵੀ ਬਰਾਮਦ ਹੋਇਆ ਸੀ। ਇਸ ਸਬੰਧੀ ਕੁੱਲ 12 ਲੋਕਾਂ ਵਿਰੁਧ ਕੇਸ ਦਰਜ ਹੈ।

(For more news apart from Kapurthala court summon Ganieve Kaur Majithia, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement