ਸਿਟੀ ਸੈਂਟਰ ਲੁਧਿਆਣਾ ‘ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Published : Jan 2, 2020, 5:20 pm IST
Updated : Jan 2, 2020, 5:20 pm IST
SHARE ARTICLE
City Center Ludhiana
City Center Ludhiana

ਲੁਧਿਆਣਾ ਸਿਟੀ ਸੈਂਟਰ ‘ਚ ਇਕ ਵੱਡਾ ਖੁਲਾਸਾ ਹੋਇਆ ਹੈ...

ਲੁਧਿਆਣਾ: ਲੁਧਿਆਣਾ ਸਿਟੀ ਸੈਂਟਰ ‘ਚ ਇਕ ਵੱਡਾ ਖੁਲਾਸਾ ਹੋਇਆ ਹੈ. ਜਿੱਥੋਂ ਸਿਟੀ ਸੈਂਟਰ ਦੀ ਬੇਸਮੈਂਟ ਚੋਂ ਰੱਸੀ ਨਾਲ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਲਾਸ਼ ਬੀਤੇ 2 ਮਹੀਨਿਆਂ ਤੋਂ ਇਸੇ ਤਰ੍ਹਾਂ ਲਟਕੀ ਹੋਈ ਸੀ ਪਰ ਜਦੋਂ ਕੋਈ ਵਿਅਕਤੀ ਉੱਥੇ ਗਿਆ ਤਾਂ ਉਸ ਦੀ ਨਜ਼ਰ ਲਾਸ਼ ਉਤੇ ਪਈ।

City Center City Center

ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਦੱਸ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਡਰ ਦਾ ਮਾਹੌਲ ਹੈ ਕਿਉਂਕਿ ਲਾਸ਼ ਬਹੁਤ ਹੀ ਸੁੰਨਸਾਨ ਇਲਾਕੇ ਚੋਂ ਮਿਲੀ ਹੈ। ਇਹ ਮਾਮਲਾ ਖੁਦਕੁਸ਼ੀ ਦਾ ਹੈ ਜਾਂ ਕਤਲ ਦਾ, ਇਸ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਲਾਸ਼ 25 ਜਾਂ 30 ਸਾਲਾਂ ਦੇ ਨੌਜਵਾਨ ਦੀ ਲੱਗ ਰਹੀ ਹੈ।

City Center LudhianaCity Center Ludhiana

ਲਾਸ਼ ਦੀ ਪਹਿਚਾਣ ਕਰਨ ‘ਚ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ ਕਿਉਂਕਿ ਪਿਛਲੇ 2 ਮਹੀਨਿਆਂ ਤੋਂ ਲਾਸ਼ ਇਸੇ ਤਰ੍ਹਾਂ ਲਟਕੀ ਹੋਈ ਹੈ, ਜਿਸ ਕਾਰਨ ਕਾਫ਼ੀ ਸੜ ਗਈ ਹੈ। ਲਾਸ਼ ਕੋਲੋਂ ਕਿਸੇ ਤਰ੍ਹਾਂ ਦਾ ਕੋਈ ਸਮਾਨ ਵੀ ਬਰਾਮਦ ਨਹੀਂ ਕੀਤਾ ਗਿਆ। ਫਿਲਹਾਲ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੁਲਿਸ ਨੇ ਪੋਸਟ ਮਾਰਟਮ ਲਈ ਭੇਜ ਦਿੱਤੀ ਅਤੇ ਇਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement