ਕੈਨੇਡਾ ਦੀ ਪਾਰਲੀਮੈਂਟ ਨੇ ਸਿੱਖਾਂ ਦੀ ਪ੍ਰਸ਼ੰਸਾ ਕਰਦਿਆਂ ਕਈ ਮਤੇ ਪਾਸ ਕੀਤੇ
Published : Jan 2, 2020, 9:05 am IST
Updated : Apr 9, 2020, 8:25 pm IST
SHARE ARTICLE
Photo
Photo

ਚੌਥੀ ਵਾਰ ਮੈਂਬਰ ਪਾਰਲੀਮੈਂਟ ਬਣੇ ਸੁੱਖ ਧਾਲੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਮਾਨਸਕ ਸਕੂਨ ਪ੍ਰਾਪਤ ਹੁੰਦਾ ਹੈ: ਸੁੱਖ ਧਾਲੀਵਾਲ
ਅੰਮ੍ਰਿਤਸਰ (ਚਰਨਜੀਤ ਸਿੰਘ): ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਚੌਥੀ ਵਾਰ ਮੈਂਬਰ ਪਾਰਲੀਮੈਂਟ ਚੁਣੇ ਜਾਣ 'ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿੱਖਾਂ ਦਾ ਕੇਂਦਰੀ ਧੁਰਾ ਹੈ ਅਤੇ ਦੇਸ਼ ਦੁਨੀਆਂ ਅੰਦਰ ਵਸਦਾ ਹਰ ਸਿੱਖ ਇਸ ਨਾਲ ਜੁੜਿਆ ਹੋਇਆ ਹੈ। ਇਥੇ ਨਤਮਸਤਕ ਹੋ ਕੇ ਹਰ ਇਕ ਨੂੰ ਮਾਨਸਕ ਸਕੂਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਪਾਰਲੀਮੈਂਟ ਵਿਚ ਮੈਂਬਰ ਦੀ ਜ਼ੁੰਮੇਵਾਰੀ ਮਿਲਣਾ ਪੰਜਾਬੀਆਂ ਦੇ ਪਿਆਰ ਅਤੇ ਗੁਰੂ ਸਾਹਿਬ ਦੇ ਅਸ਼ੀਰਵਾਦ ਸਦਕਾ ਹੈ।

ਸੁੱਖ ਧਾਲੀਵਾਲ ਨੇ ਕਿਹਾ ਕਿ ਕੈਨੇਡਾ 'ਚ ਵਸਦਾ ਹਰ ਪੰਜਾਬੀ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਚਾਹੁੰਦਾ ਹੈ। ਪੰਜਾਬ ਗੁਰੂਆਂ ਦੀ ਧਰਤੀ ਹੈ ਅਤੇ ਸਿੱਖ ਧਰਮ ਦੇ ਸ਼ਾਨਾਂਮੱਤੇ ਵਿਰਸੇ ਸਦਕਾ ਸਿੱਖਾਂ ਨੇ ਵਿਸ਼ਵ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਅੰਦਰ ਅੱਜ ਵੱਡੀ ਗਿਣਤੀ ਵਿਚ ਪੰਜਾਬੀ ਮੈਂਬਰ ਪਾਰਲੀਮੈਂਟ ਹਨ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਿੱਖਾਂ ਦੀ ਪ੍ਰਸ਼ੰਸਾ ਲਈ ਕੈਨੇਡਾ ਪਾਰਲੀਮੈਂਟ ਅੰਦਰ ਕਈ ਮਤੇ ਪਾਸ ਕੀਤੇ ਜਾ ਚੁੱਕੇ ਹਨ।

ਇਸ ਮੌਕੇ ਉਨ੍ਹਾਂ ਨਾਲ ਕੈਨੇਡਾ ਤੋਂ ਪੁੱਜੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਇਸੇ ਦੌਰਾਨ ਸੁੱਖ ਧਾਲੀਵਾਲ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਭਾਈ ਰਾਮ ਸਿੰਘ ਨੇ ਸਨਮਾਨਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੁੱਖ ਧਾਲੀਵਾਲ ਵਲੋਂ ਕੈਨੇਡਾ ਅੰਦਰ ਕੀਤੀਆਂ ਪ੍ਰਾਪਤੀਆਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement