BJP ਧਰਨੇ ਦਾ ਵਿਰੋਧ ਕਰਨ ਪਹੁੰਚੇ ਕਿਸਾਨ ਤੇ ਕਾਂਗਰਸੀ ਆਗੂ, ਪੁਲਿਸ ਨੇ ਲਿਆ ਹਿਰਾਸਤ 'ਚ
Published : Jan 2, 2021, 2:48 pm IST
Updated : Jan 2, 2021, 2:58 pm IST
SHARE ARTICLE
bjp
bjp

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਵਲੋਂ ਸੰਸਦ ਮੈਂਬਰ ਰਵਨੀਤ ਬਿੱਟੂ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

ਲੁਧਿਆਣਾ: ਕੇਂਦਰ ਵਲੋਂ ਜਾਰੀ ਤਿੰਨ ਖੇਤੀ ਕਾਨੂੰਨਾਂ ਖਿਲਾਫ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਹੁਣ ਪੰਜਾਬ ਭਰ 'ਚ ਕਿਸਾਨਾਂ ਵਲੋਂ ਬੀਜੇਪੀ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਵਿਚਕਾਰ ਅੱਜ ਲੁਧਿਆਣਾ 'ਚ ਬੀਜੇਪੀ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਇੱਥੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਵਲੋਂ ਸੰਸਦ ਮੈਂਬਰ ਰਵਨੀਤ ਬਿੱਟੂ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

bjp

ਭਾਜਪਾਈਆਂ ਦੇ ਇਸ ਪ੍ਰਦਰਸ਼ਨ ਦੀ ਕਿਸਾਨ ਜਥੇਬੰਦੀਆਂ, ਨਿਹੰਗ ਸਿੰਘਾਂ ਅਤੇ ਯੂਥ ਕਾਂਗਰਸੀਆਂ ਵਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਯੂਥ ਕਾਂਗਰਸ ਦੇ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ। ਇਸ ਦੌਰਾਨ ਕਿਸਾਨ ਵੀ ਬੀਜੇਪੀ ਦਾ ਵਿਰੋਧ ਕਰਨ ਓਥੇ ਪਹੁੰਚ ਗਏ, ਜਿਨ੍ਹਾਂ ਨਾਲ ਕੁਝ ਕਾਂਗਰਸੀ ਵਰਕਰ ਵੀ ਮੌਜੂਦ ਸੀ। ਇਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਬੀਜੇਪੀ ਦੇ ਵਰਕਰ ਸ਼ਾਮਿਲ ਹੋਏ।

bjp

ਇਸ ਦੌਰਾਨ ਬੀਜੇਪੀ ਆਗੂਆਂ ਤੇ ਵਰਕਰਾਂ ਦਾ ਵਿਰੋਧ ਕਰਨ ਆ ਰਹੇ ਕਿਸਾਨਾਂ ਤੇ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ 400 ਮੀਟਰ ਪਿੱਛੇ ਹੀ ਰੋਕ ਲਿਆ ਅਤੇ ਹਿਰਾਸਤ 'ਚ ਲੈ ਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement