ਤਿੰਨੇ ‘ਕਾਲੇ ਕਾਨੂੰਨਾਂ’ ਨੂੰ ਰੱਦ ਕਰੇ ਅਤੇ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਏ ਸਰਕਾਰ : ਸ਼ੈਲਜਾ
Published : Jan 2, 2021, 12:35 am IST
Updated : Jan 2, 2021, 12:35 am IST
SHARE ARTICLE
image
image

ਤਿੰਨੇ ‘ਕਾਲੇ ਕਾਨੂੰਨਾਂ’ ਨੂੰ ਰੱਦ ਕਰੇ ਅਤੇ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਏ ਸਰਕਾਰ : ਸ਼ੈਲਜਾ

ਨਵੀਂ ਦਿੱਲੀ, 1 ਜਨਵਰੀ : ਕਾਂਗਰਸ ਦੀ ਹਰਿਆਣਾ ਇਕਾਈ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਨਵੇਂ ਸਾਲ ਦੇ ਪਹਿਲੇ ਦਿਨ ਸ਼ੁਕਰਵਾਰ ਨੂੰ ਸਿੰਘੂ ਬਾਰਡਰ ’ਤੇ ਕਿਸਾਨਾਂ ਵਿਚ ਪਹੁੰਚ ਕੇ ਲੰਗਰ ਸੇਵਾ ’ਚ ਹਿੱਸਾ ਲਿਆ ਅਤੇ ਕਿਹਾ ਕਿ ਸਰਕਾਰ ਨੂੰ ਤਿੰਨੇ ‘ਕਾਲੇ ਕਾਨੂੰਨਾਂ’ ਨੂੰ ਤੁਰਤ ਰੱਦ ਕਰਨਾ ਚਾਹੀਦਾ ਹੈ ਅਤੇ ਐਮਐਸਪੀ ਦੀ ਗਰੰਟੀ ਦੇਣ ਦਾ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। 
ਸ਼ੈਲਜਾ ਵਲੋਂ ਜਾਰੀ ਬਿਆਨ ਮੁਤਾਬਕ, ਉਨ੍ਹਾਂ ਨੇ ਨਵੇਂ ਸਾਲ ਦੀ ਸ਼ੁਰੂਆਤ ਸਿੰਘੂ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਵਿਚਕਾਰ ਰਾਤ ਕੱਟ ਕੇ ਕੀਤੀ। ਇਸ ਦੌਰਾਨ ਕੁਮਾਰੀ ਸ਼ੈਲਜਾ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਲੰਗਰ ਸੇਵਾ ’ਚ ਵੀ ਅਪਣਾ ਸਹਿਯੋਗ ਦਿਤਾ। ਕੁਮਾਰੀ ਸ਼ੈਲਜਾ ਨੇ ਕਿਸਾਨਾਂ ਦੇ ਨਾਂ ਇਕ ਪੱਤਰ ਵੀ ਲਿਖਿਆ। 
ਸਾਬਕਾ ਕੇਂਦਰੀ ਮੰਤਰੀ ਨੇ ਕਿਹਾ, ‘‘ਸਰਕਾਰ ਨੂੰ ਅਪਣੀ ਜ਼ਿੱਦ ਛੱਡ ਕੇ, ਇਨ੍ਹਾਂ ਤਿੰਨੇ ਕਾਲੇ ਕਾਨੂੰਨਾਂ ਨੂੰ ਤੁਰਤ ਰੱਦ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਸਰਕਾਰ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਏ ਤੇ ਇਹ ਵੀ ਯਕੀਨੀ ਕਰੇ ਕਿ ਸੌ ਫ਼ੀ ਸਦੀ ਫਸਲ ਘੱਟੋ ਘੱਟ ਸਮਰਥਨ ਮੁੱਲ ’ਤੇ ਹੀ ਵਿਕੇ।’’
ਉਨ੍ਹਾਂ ਸਰਕਾਰ ਨੂੰ ਇਹ ਅਪੀਲ ਵੀ ਕੀਤੀ, ‘‘ਪਰਾਲੀ ਨਾਲ ਸਬੰਧਤ ਵਾਤਾਵਰਣ ਆਰਡੀਨੈਂਸ ਅਤੇ ਬਿਜਲੀ ਬਿਲ ’ਤੇ ਜੋ ਸਰਕਾਰ ਨੇ ਕਿਸਾਨ ਆਗੂਆਂ ਨਾਲ ਵਾਅਦਾ ਕੀਤਾ ਹੈ, ਉਸ ਨੂੰ ਤੁਰਤ ਪੂਰਾ ਕੀਤਾ ਜਾਵੇ।’’
ਸ਼ੈਲਜਾ ਨੇ ਕਿਹਾ, ‘‘ਕਹਿਰ ਦੀ ਠੰਢ ’ਚ ਕਿਸਾਨ ਸੜਕਾਂ ’ਤੇ ਅੰਦੋਲਨ ਕਰ ਰਹੇ ਹਨ ਅਤੇ 46 ਕਿਸਾਨ ਅਪਣਾ ਬਲਿਦਾਨ ਦੇ ਚੁੱਕੇ ਹਨ। ਇਕੱਲੇ ਹਰਿਆਣਾ ਤੋਂ 10 ਤੋਂ ਵੱਧ ਕਿਸਾਨ ਇਸ ਅੰਦੋਲਨ ’ਚ ਅਪਣੀ ਜਾਨ ਗੁਆ ਚੁੱਕੇ ਹਨ। ਸਾਡੀ ਮੰਗ ਹੈ ਕਿ ਇਸ ਅੰਦੋਲਨ ’ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦਿਤੀ ਜਾਵੇ।’’    (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement