ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਰਦਾਰ ਬੂਟਾ ਸਿੰਘ ਦਾ ਦਿਹਾਂਤ
Published : Jan 2, 2021, 10:48 am IST
Updated : Jan 2, 2021, 10:58 am IST
SHARE ARTICLE
Sardar Buta Singh
Sardar Buta Singh

ਸਰਦਾਰ ਬੂਟਾ ਸਿੰਘ 8 ਵਾਰ ਲੋਕ ਸਭਾ ਲਈ ਚੁਣੇ ਗਏ ਸਨ।

ਨਵੀਂ ਦਿੱਲੀ: ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬੂਟਾ ਸਿੰਘ ਦੀ ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ ਨੂੰ  ਦਿਹਾਂਤ ਹੋ ਗਿਆ। ਉਹ 86 ਸਾਲਾਂ ਦੇ ਸਨ। ਉਨ੍ਹਾਂ ਦਾ ਜਨਮ  21 ਮਾਰਚ 1934 ਨੂੰ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਮੁਸਤਫਾਪੁਰ ਵਿੱਚ ਹੋਇਆ ਸੀ ਤੇ ਸਰਦਾਰ ਬੂਟਾ ਸਿੰਘ 8 ਵਾਰ ਲੋਕ ਸਭਾ ਲਈ ਚੁਣੇ ਗਏ ਸਨ।

buta

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬੂਟਾ ਸਿੰਘ ਨੂੰ ਦਲਿਤਾਂ ਦਾ ਮਸੀਹਾ ਕਿਹਾ ਜਾਂਦਾ ਸੀ। ਨਹਿਰੂ-ਗਾਂਧੀ ਪਰਿਵਾਰ ਦੇ ਇਕ ਵਫ਼ਾਦਾਰ ਸਰਦਾਰ ਬੂਟਾ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ, ਖੇਤੀਬਾੜੀ ਮੰਤਰੀ, ਰੇਲਵੇ ਮੰਤਰੀ, ਖੇਡ ਮੰਤਰੀ ਅਤੇ ਹੋਰਾਂ ਤੋਂ ਇਲਾਵਾ ਬਿਹਾਰ ਦੇ ਰਾਜਪਾਲ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਭਾਰਤ ਸਰਕਾਰ ਵਿਚ ਮਹੱਤਵਪੂਰਣ ਪੋਰਟਫੋਲੀਓ ਰੱਖੇ ਸੀ। ਇਸਦੇ ਨਾਲ, ਉਨ੍ਹਾਂ ਨੇ ਬਿਹਾਰ ਦੇ ਰਾਜਪਾਲ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਮਹੱਤਵਪੂਰਨ ਵਿਭਾਗ ਚਲਾਏ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement