Mohali News: ਨਵੇਂ ਸਾਲ ਮੌਕੇ ਨਿਯਮ ਤੋੜਨ ਵਾਲੇ 606 ਵਿਅਕਤੀਆਂ ਦੇ ਹੋਏ ਚਾਲਾਨ
Published : Jan 2, 2025, 6:57 am IST
Updated : Jan 2, 2025, 7:31 am IST
SHARE ARTICLE
606 persons challan Mohali news
606 persons challan Mohali news

Mohali News: 78 ਵਿਅਕਤੀਆਂ ਦੇ ਗ਼ਲਤ ਪਾਸੇ ਗੱਡੀ ਚਲਾਉਣ ਕਰ ਕੇ ਹੋਏ ਚਲਾਨ

ਐਸ.ਏ.ਐਸ. ਨਗਰ : ਮੋਹਾਲੀ ਪੁਲਿਸ ਨੇ ਸ਼ਹਿਰ ਵਿੱਚ ਨਵੇਂ ਸਾਲ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 6006 ਵਾਹਨ ਚਾਲਕਾਂ ਦੇ ਚਲਾਨ ਕਰ ਦਿਤੇ ਹਨ। ਵੇਰਵਿਆਂ ਅਨੁਸਾਰ ਸ਼ਹਿਰ ਵਿਚ 50 ਥਾਵਾਂ ’ਤੇ ਵੱਖ-ਵੱਖ ਨਾਕੇ ਲਗਾਏ ਗਏ ਸਨ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਵਾਸਤੇ 1000 ਤੋਂ ਵੱਧ ਪੁਲਿਸ ਕਰਮੀ ਤਾਇਨਾਤ  ਕੀਤੇ ਗਏ ਸਨ।

ਪੁਲਿਸ ਅਧਿਕਾਰੀਆਂ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਸ਼ਹਿਰ ਵਿਚ ਲਗਾਏ ਗਏ ਵੱਖ-ਵੱਖ ਨਾਕਿਆਂ ਵਿਚ ਚੈਕਿੰਗ ਦੌਰਾਨ 38 ਵਿਅਕਤੀ ਸ਼ਰਾਬ ਪੀ ਕੇ ਵਾਹਨ ਚਲਾਉਂਦੇ ਫੜੇ ਗਏ। ਇਕੱਲੇ ਟ੍ਰੈਫ਼ਿਕ ਪੁਲਿਸ ਨੇ 336 ਚਲਾਨ ਕੀਤੇ, ਜਿਨ੍ਹਾਂ ਵਿਚ ਗ਼ਲਤ ਪਾਰਕਿੰਗ ਦੇ 57, ਗ਼ਲਤ ਦਿਸ਼ਾ ਵਿਚ ਗੱਡੀ ਚਲਾਉਣ ਦੇ 78, ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਦੇ 39 ਅਤੇ ਰੈੱਡ ਲਾਈਟ ਜੰਪ ਕਰਨ ਦੇ 22 ਕੇਸ ਸ਼ਾਮਲ ਹਨ।

ਇਹੀ ਨਹੀਂ ਵੱਡੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 20 ਵਾਹਨ ਜ਼ਬਤ ਕੀਤੇ ਹਨ।  ਟ੍ਰੈਫ਼ਿਕ ਅਤੇ ਅਮਨ ਸ਼ਾਂਤੀ ਨੂੰ ਜ਼ਿਲ੍ਹਾ ਪੁਲਿਸ ਦੀ ਸੰਜੀਦਗੀ ਇਸ ਕਦਰ ਦੇਖੀ ਗਈ ਕਿ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਖ਼ੁਦ ਮੌਕੇ ਡਾ ਜਾਇਜ਼ ਲੈਂਦੇ ਨਜ਼ਰ ਆਏ।

ਮੁਹਾਲੀ ਪੁਲਿਸ ਦੇ ਐਸ.ਪੀ. ਟ੍ਰੈਫ਼ਿਕ ਹਰਜਿੰਦਰ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ, ‘ਨਵੇਂ ਸਾਲ ਤੋਂ ਇਲਾਵਾ ਪੁਲਿਸ ਦੀ ਇਹ ਸਖ਼ਤੀ ਹੋਰਨਾਂ ਦਿਨਾਂ ਵਿਚ ਵੀ ਜਾਰੀ ਰਹੇਗੀ। ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਕਾਨੂੰਨ ਤੋੜਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।’

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement