ਕੈਪਟਨ ਵਲੋਂ ਗਣਤੰਤਰ ਦਿਵਸ ਦੇ ਸਮੇਂ ਤੋਂ ਦਿੱਲੀ-ਹਰਿਆਣਾ ਵਿਚ ਲਾਪਤਾ ਵਿਅਕਤੀਆਂ ਨੂੰ ਲੱਭਣ ਲਈ ‘ਹੈਲਪ
Published : Feb 2, 2021, 12:43 am IST
Updated : Feb 2, 2021, 12:43 am IST
SHARE ARTICLE
image
image

ਕੈਪਟਨ ਵਲੋਂ ਗਣਤੰਤਰ ਦਿਵਸ ਦੇ ਸਮੇਂ ਤੋਂ ਦਿੱਲੀ-ਹਰਿਆਣਾ ਵਿਚ ਲਾਪਤਾ ਵਿਅਕਤੀਆਂ ਨੂੰ ਲੱਭਣ ਲਈ ‘ਹੈਲਪਲਾਈਨ ਨੰਬਰ 112’ ਦਾ ਐਲਾਨ

ਚੰਡੀਗੜ੍ਹ, 1 ਫ਼ਰਵਰੀ (ਭੁੱਲਰ): ਗਣਤੰਤਰ ਦਿਵਸ ਮੌਕੇ ਕੱਢੀ ਗਈ ਟਰੈਕਟਰ ਰੈਲੀ ਦੇ ਸਮੇਂ ਤੋਂ ਦਿੱਲੀ-ਹਰਿਆਣਾ ਖੇਤਰ ਵਿਚ ਪੰਜਾਬ ਦੇ 100 ਤੋਂ ਵੱਧ ਵਿਅਕਤੀਆਂ ਦੇ ਲਾਪਤਾ ਹੋਣ ਕਰ ਕੇ ਪੈਦਾ ਹੋਈ ਚਿੰਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਸਬੰਧੀ ਸੂਚਨਾ ਦੇਣ ਲਈ ‘ਹੈਲਪਲਾਈਨ ਨੰਬਰ 112’ ਦਾ ਐਲਾਨ ਕੀਤਾ ਹੈ। 
ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸੂਬੇ ਦੇ ਐਡਵੋਕੇਟ ਜਨਰਲ ਵਲੋਂ 70 ਵਕੀਲ ਨਿਯੁਕਤ ਕੀਤੇ ਗਏ ਹਨ ਤਾਂ ਕਿ ਕੌਮੀ ਰਾਜਧਾਨੀ ਵਿਚ ਕੇਸਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਲਾਪਤਾ ਵਿਅਕਤੀਆਂ ਨੂੰ ਲੱਭਣ ਲਈ ਅਪਣੀ ਸਰਕਾਰ ਵਲੋਂ ਹਰ ਸੰਭਵ ਮਦਦ ਮੁਹਈਆ ਕਰਵਾਉਣ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ’ਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੇ ਕੇਂਦਰ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਹੈ ਅਤੇ ਉਹ ਨਿਜੀ ਤੌਰ ’ਤੇ ਵੀ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਅਜਿਹੇ ਲਾਪਤਾ ਕਿਸਾਨਾਂ/ਵਿਅਕਤੀਆਂ ਦਾ ਮਾਮਲਾ ਉਠਾਉਣਗੇ। ਮੁੱਖ ਮੰਤਰੀ ਨੇ ਕਿਹਾ, ‘‘ਸਾਡੇ ਦਿਲ ਦਿੱਲੀ ਦੀਆਂ ਸਰਹੱਦਾਂ ’ਤੇ ਅਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਨਾਲ ਹਨ।’’ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਟਰੈਕਟਰ ਰੈਲੀ ਦੌਰਾਨ ਲਾਪਤਾ ਹੋਏ ਕਿਸੇ ਵੀ ਵਿਅਕਤੀ, ਇੱਥੋਂ ਤਕ ਕਿ ਅਜਿਹੇ ਵਿਅਕਤੀਆਂ ਦੇ ਸੰਦਰਭ ਵਿਚ ਅਜੇ ਤਕ ਕੇਸ ਦਰਜ ਵੀ ਨਹੀਂ ਹਨ, ਨੂੰ ਤੁਰਤ 112 ਨੰਬਰ ’ਤੇ ਡਾਇਲ ਕਰਨ ਦੀ ਅਪੀਲ ਕੀਤੀ।
ਅੱਜ ਵਰਚੁਅਲ ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਇਸ ਮਸਲੇ ’ਤੇ ਚਿੰਤਾ ਜਾਹਰ ਕੀਤੀ ਸੀ ਜਿਸ ਦੌਰਾਨ ਮੁੱਖ ਮੰਤਰੀ ਨੇ ਕਿਹਾ,‘‘ਅਸੀਂ ਲਾਪਤਾ ਹੋਏ ਵਿਅਕਤੀਆਂ ਨੂੰ ਲੱਭਣ ਲਈ ਜੋ ਵੀ ਸੰਭਵ ਹੋਇਆ, ਕਰਾਂਗੇ। ਅਸੀਂ ਇਨ੍ਹਾਂ ਦੀ ਸੂਚਨਾ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਇਨ੍ਹਾਂ ਵਿਅਕਤੀਆਂ ਦੀ ਘਰ ਵਾਪਸੀ ਨੂੰ ਯਕੀਨੀ ਬਣਾਵਾਂਗੇ।’’ 
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਕੌਮੀ ਰਾਜਧਾਨੀ ਵਿਚ ਕਾਨੂੰਨੀ ਕੇਸਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਸੀ ਜਿਸ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨੀ ਮਦਦ ਦੇਣ ਲਈ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਪਹਿਲਾਂ ਹੀ ਆਦੇਸ਼ ਦੇ ਦਿਤੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement