Dismissed AIG Rajjit Singh News: ਡਰੱਗਜ਼ ਮਾਮਲੇ ‘ਚ ਭਗੌੜੇ ਰਾਜਜੀਤ ਦੀ ਕਰੋੜਾਂ ਦੀ ਜਾਇਦਾਦ ਹੋਵੇਗੀ ਕੁਰਕ

By : GAGANDEEP

Published : Feb 2, 2024, 12:51 pm IST
Updated : Feb 2, 2024, 1:20 pm IST
SHARE ARTICLE
Dismissed AIG Rajjit singh news property attach News in punjabi
Dismissed AIG Rajjit singh news property attach News in punjabi

Dismissed AIG Rajjit Singh News: STF ਨੇ ਸ਼ੁਰੂ ਕੀਤੀ ਕਾਰਵਾਈ

Dismissed AIG Rajjit singh news property attach News in punjabi : ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਰਾਜਜੀਤ ਸਿੰਘ 'ਤੇ ਸ਼ਿਕੰਜਾ ਕੱਸਿਆ ਹੈ, ਜੋ ਕਿ ਪੰਜਾਬ ਵਿੱਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਇੱਕ ਕੇਸ ਵਿੱਚ ਅਕਤੂਬਰ 2023 ਤੋਂ ਭਗੌੜਾ ਹੈ। ਐਸਟੀਐਫ ਨੇ ਉਸ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਕਰ ਲਈ ਹੈ।

 ਇਹ ਵੀ ਪੜ੍ਹੋ: Paramraj Umrananga News: ਪਰਮਰਾਜ ਉਮਰਾਨੰਗਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਬਹਾਲੀ ਦੇ ਦਿਤੇ ਹੁਕਮ

ਐਸਟੀਐਫ ਨੇ ਉਸ ਦੀਆਂ 9 ਜਾਇਦਾਦਾਂ ਦੀ ਪਛਾਣ ਕੀਤੀ ਹੈ। ਇਨ੍ਹਾਂ ਵਿੱਚ ਉਸ ਦਾ ਮੁਹਾਲੀ ਸਥਿਤ ਘਰ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਜਾਇਦਾਦਾਂ ਸ਼ਾਮਲ ਹਨ। ਇਸ ਕੰਮ ਵਿੱਚ ਕੋਈ ਦਿੱਕਤ ਨਾ ਆਵੇ ਇਸ ਲਈ ਐਸਟੀਐਫ ਪਹਿਲਾਂ ਹੀ ਸਾਰੀਆਂ ਰਸਮਾਂ ਪੂਰੀਆਂ ਕਰ ਰਹੀ ਹੈ। ਐਸਟੀਐਫ ਵੱਲੋਂ ਇਹ ਕਾਰਵਾਈ ਐਨਡੀਪੀਐਸ ਐਕਟ ਦੀ ਧਾਰਾ 64 ਤਹਿਤ ਕੀਤੀ ਜਾ ਰਹੀ ਹੈ।

 ਇਹ ਵੀ ਪੜ੍ਹੋ: Punjab News: ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ CM ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਦਿਤੀ ਖੁੱਲ੍ਹੀ ਛੋਟ

ਐਸਟੀਐਫ ਮੁਤਾਬਕ ਬਰਖ਼ਾਸਤ ਏਆਈਜੀ ਦੀ ਜਾਇਦਾਦ ਜੋ ਕੁਰਕ ਕੀਤੀ ਜਾਵੇਗੀ, ਦੀ ਕੀਮਤ 4 ਕਰੋੜ ਰੁਪਏ ਤੋਂ ਵੱਧ ਹੈ। ਹਾਲਾਂਕਿ ਜਾਇਦਾਦ ਕੁਰਕ ਕਰਨ ਦੀ ਪ੍ਰਕਿਰਿਆ ਕੇਂਦਰੀ ਵਿੱਤ ਮੰਤਰਾਲੇ ਰਾਹੀਂ ਹੁੰਦੀ ਹੈ। ਅਜਿਹੇ 'ਚ STF ਨੇ ਮਾਮਲਾ ਬਣਾ ਕੇ ਉੱਥੇ ਭੇਜਿਆ ਸੀ। ਇਸ ਦੇ ਨਾਲ ਹੀ ਮੰਤਰਾਲੇ ਨੇ ਇਸ ਸਬੰਧ ਵਿਚ 31 ਜਨਵਰੀ ਨੂੰ ਏਆਈਜੀ ਦੇ ਪਰਿਵਾਰਕ ਮੈਂਬਰਾਂ ਨੂੰ ਨੋਟਿਸ ਜਾਰੀ ਕੀਤਾ ਹੈ। 9 ਫਰਵਰੀ ਨੂੰ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਦਿੱਲੀ ਬੁਲਾਇਆ ਗਿਆ ਹੈ। ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਵੀ ਨਾਲ ਲਿਆਉਣ ਦੇ ਹੁਕਮ ਦਿੱਤੇ ਗਏ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from, Dismissed AIG Rajjit singh news property attach News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement