Batala Encounter News: ਬਟਾਲਾ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ, ਜਵਾਬੀ ਕਾਰਵਾਈ ਵਿਚ ਦੋ ਗੈਂਗਸਟਰ ਜ਼ਖ਼ਮੀ 
Published : Feb 2, 2025, 12:02 pm IST
Updated : Feb 2, 2025, 2:04 pm IST
SHARE ARTICLE
Batala Encounter News in punjabi
Batala Encounter News in punjabi

Batala Encounter News: ਹਥਿਆਰਾਂ ਦੀ ਰਿਕਵਰੀ ਦੌਰਾਨ ਦੋਵਾਂ ਨੇ ਕੀਤੀ ਫ਼ਾਇਰਿੰਗ

Batala Encounter News in punjabi :  ਡੇਰਾ ਬਾਬਾ ਨਾਨਕ ਥਾਣੇ ਅਧੀਨ ਪੈਂਦੇ ਪਿੰਡ ਸ਼ਾਹਪੁਰ ਜਾਜਨ ਵਿਖੇ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਦੋ ਮੁਲਜ਼ਮ ਜ਼ਖ਼ਮੀ ਹੋ ਗਏ ਅਤੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਦੋਵੇਂ ਮੁਲਜ਼ਮਾਂ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਡੇਰਾ ਬਾਬਾ ਨਾਨਕ ਨੇੜੇ ਪਿੰਡ ਸ਼ਾਹਪੁਰ ਜਾਜਨ ਦੇ ਪੁਲ ’ਤੇ ਲਿਆਂਦਾ ਗਿਆ। ਜਿੱਥੇ ਉਨ੍ਹਾਂ ਨੇ ਪੁਲਿਸ 'ਤੇ ਫ਼ਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ, ਜਿਸ 'ਚ ਦੋਵੇਂ ਬਦਮਾਸ਼ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਪੁਲਿਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਅਧਿਕਾਰਤ ਤੌਰ 'ਤੇ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ ਪਰ ਜਲਦ ਹੀ ਇਸ ਸਬੰਧੀ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗੈਂਗਸਟਰ ਵਿਦੇਸ਼ ਸਥਿਤ ਜੀਵਨ ਫ਼ੌਜੀ ਗਰੁੱਪ ਨਾਲ ਜੁੜੇ ਹੋਏ ਹਨ। ਗੈਂਗਸਟਰਾਂ ਦੀ ਪਛਾਣ ਸਰਬਜੀਤ ਸਿੰਘ ਸਭਾ ਵਾਸੀ ਪਿੰਡ ਮਲੂਕਵਾਲੀ ਅਤੇ ਸੁਨੀਲ ਮਸੀਹ ਵਾਸੀ ਪਿੰਡ ਸ਼ਾਹਪੁਰ ਵਜੋਂ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement