ਬਕਰੀਆਂ ਦੀ ਲੁੱਟ ਖੋਹ ਕਰਨ ਵਾਲੇ ਤਿੰਨ ਨੌਜਵਾਨ ਗ੍ਰਿਫ਼ਤਾਰ, ਇਕ ਫ਼ਰਾਰ

By : JUJHAR

Published : Feb 2, 2025, 12:00 pm IST
Updated : Feb 2, 2025, 12:00 pm IST
SHARE ARTICLE
Three youths arrested for robbing goats, one absconding
Three youths arrested for robbing goats, one absconding

13 ਭੇਡਾਂ ਤੇ ਬਕਰੀਆਂ ਚੋਰੀ ਕਰ ਕੇ ਹੋਏ ਸੀ ਫ਼ਰਾਰ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਡੀ.ਆਈ.ਜੀ ਰੇਂਜ ਫਿਰੋਜ਼ਪੁਰ ਅਤੇ ਐਸ.ਐਸ.ਪੀ ਫ਼ਾਜ਼ਿਲਕਾ ਵਰਿੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫ਼ਜ਼ਿਲਕਾ ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਵਿਰੁਧ ਲਗਾਤਾਰ ਹੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

PhotoPhoto

ਜਾਣਕਾਰੀ ਮੁਤਾਬਕ ਸੁਖਜੀਤ ਸਿੰਘ ਵਾਸੀ ਪਿੰਡ ਚੱਕ ਜਾਨੀਸਰ ਜੋ ਭੇਡਾਂ/ਬੱਕਰੀਆਂ ਚਾਰਦਾ ਹੈ। ਜਿਸ ਦੇ ਘਰੋਂ ਅੱਧੀ ਰਾਤ ਨੂੰ ਮੂੰਹ ਸਿਰ ਬੰਨ੍ਹੇ ਹੋਏ ਚਾਰ ਨੌਜਵਾਨ ਉਸ ਦੇ ਘਰੋਂ ਭੇਡਾਂ ਬੱਕਰੀਆਂ ਦੇ ਤਕਰੀਬਨ 13 ਨਗ ਇਕ ਵਹੀਕਲ ’ਚ ਲੱਦ ਕੇ ਹੋ ਗਏ ਫ਼ਰਾਰ।

ਪੀੜਤ ਵਿਅਕਤੀ ਨੇ ਦਸਿਆ ਕਿ ਚੋਰਾਂ ਨੇ ਪਹਿਲਾਂ ਉਸ ਨਾਲ ਚੰਗੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਉਸ ਨੂੰ ਰੱਸੀਆਂ ਨਾਲ ਬੰਨ ਕੇ ਚੋਰਾਂ ਨੇ ਇਸ ਘਟਨਾ ਨੂੰ ਦਿਤਾ ਅੰਜ਼ਾਮ। ਜਿਸ ਤੋਂ ਬਾਅਦ ਸਵੇਰ ਹੋਣ ਤੇ ਪੀੜਤ ਵਿਅਕਤੀ ਨੇ ਥਾਣਾ ਵੈਰੋਕਾ ਦੀ ਪੁਲਿਸ ਨੂੰ ਇਹ ਸਾਰੀ ਘਟਨਾ ਬਾਰੇ ਇਤਲਾਹ ਦਿਤੀ।

 ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਥਾਣਾ ਵੈਰੋਕਾ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਵੈਰੋਕਾ ਦੇ ਇੰਚਾਰਜ ਸਬ-ਇੰਸਪੈਕਟਰ ਦਵਿੰਦਰ ਸਿੰਘ ਨੇ ਦਸਿਆ ਇਕ ਨੌਜਵਾਨ ਅਜੇ ਫ਼ਰਾਰ ਹੈ ਉਸ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਨੌਜਵਾਨਾਂ ਦਾ ਰਿਮਾਂਡ ਹਾਸਲ ਕਰ ਕੇ ਹੋਰ ਪੁੱਛ ਗਿੱਛ ਵੀ ਕੀਤੀ ਜਾਏਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement