60 ਸਾਲ ਤੋਂ ਉੱਪਰ ਪੰਜਾਬ ਦੇ ਐਕਰੀਡੇਟਿਡ ਪੱਤਰਕਾਰਾਂ ਨੂੰ ਮਿਲੇਗੀ 12000 ਰੁਪੈ ਪ੍ਰਤੀ ਮਹੀਨਾ ਪੈਨਸ਼ਨ
Published : Mar 2, 2019, 5:29 pm IST
Updated : Mar 2, 2019, 5:29 pm IST
SHARE ARTICLE
Cabinet Meeting
Cabinet Meeting

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਕੋਲ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਕੋਲ ਐਕਰੀਡੇਟਿਡ ਸੂਬੇ ਦੇ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਲਈ ਪ੍ਰਵਾਨਗੀ ਦੇ ਦਿਤੀ ਹੈ। ਇਸ ਫੈਸਲੇ ਨਾਲ ਸਰਕਾਰ ਨੇ ਪੱਤਰਕਾਰ ਭਾਈਚਾਰੇ ਦੀ ਲੰਮੇ ਸਮੇਂ ਤੋਂ ਲੰਬਿਤ ਮੰਗ ਨੂੰ ਪ੍ਰਵਾਨ ਕਰ ਲਿਆ ਹੈ।

ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਮੰਤਰੀ ਮੰਡਲ ਵੱਲੋਂ ਪ੍ਰਵਾਨ ਕੀਤੇ ਗਏ ਪ੍ਰਸਤਾਵ ਦੇ ਅਨੁਸਾਰ 60 ਸਾਲ ਦੀ ਉਮਰ ਤੋਂ ਵੱਧ ਵਾਲੇ ਪੰਜਾਬ ਵਿੱਚ ਕੰਮ ਕਰਨ ਵਾਲੇ ਉਹ ਪੱਤਰਕਾਰ ਜੋ ਪਿਛਲੇ ਛੇ ਸਾਲਾਂ ਵਿਚੋਂ ਪੰਜ ਸਾਲ ਐਕਰੀਡੇਟਿਡ ਰਹੇ ਹਨ, ਪ੍ਰਤੀ ਮਹੀਨਾ 12000 ਰੁਪਏ ਵਿੱਤੀ ਸਹਾਇਤਾ ਪ੍ਰਾਪਤ ਕਰਨਗੇ। 

ਪੱਤਰਕਾਰੀ ਦੇ ਕਾਰਜ ਦੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਪੱਤਰਕਾਰਾਂ ਨੂੰ ਭਰੋਸਾ ਦਿਵਾਇਆ ਸੀ ਜੋ ਮੰਤਰੀ ਮੰਡਲ ਦੀ ਪ੍ਰਵਾਨਗੀ ਦੇ ਨਾਲ ਪੂਰਾ ਹੋ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement