ਸੀਨੀਅਰ ਪੱਤਰਕਾਰ ਰਾਜੇਸ਼ ਭਾਂਬੀ ਸਵਰਗਵਾਸ, ਮੁੱਖ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
Published : Mar 2, 2020, 8:47 am IST
Updated : Mar 2, 2020, 8:47 am IST
SHARE ARTICLE
Photo
Photo

ਮੀਡੀਆ ਜਗਤ ਤੋਂ ਇਸ ਵੇਲੇ ਇਕ ਦੁਖਦਾਈ ਖ਼ਬਰ ਮਿਲ ਰਹੀ ਹੈ।

ਲੁਧਿਆਣਾ : ਮੀਡੀਆ ਜਗਤ ਤੋਂ ਇਸ ਵੇਲੇ ਇਕ ਦੁਖਦਾਈ ਖ਼ਬਰ ਮਿਲ ਰਹੀ ਹੈ। ਸੀਨੀਅਰ ਪੱਤਰਕਾਰ ਰਾਜੇਸ਼ ਭਾਂਬੀ ਦਾ ਐਤਵਾਰ ਸਵੇਰੇ ਦਿਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਰਾਜੇਸ਼ ਭਾਂਬੀ ਕਈ ਚੰਗੇ ਅਤੇ ਵੱਡੇ ਅਖ਼ਬਾਰਾਂ 'ਚ ਅਪਣੀਆਂ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਨੇ ਇੰਡੀਆ ਟੁਡੇ, ਹਿੰਦੋਸਤਾਨ ਟਾਈਮਜ਼, ਦੀ ਟ੍ਰਿਬਿਊਨ, ਪੰਜਾਬ ਕੇਸਰੀ ਗਰੁਪ, ਆਜ ਸਮਾਜ ਤੇ ਟੀ.ਵੀ. ਚੈਨਲ ਇੰਡੀਆ ਨਿਊਜ਼ 'ਚ ਕੰਮ ਕੀਤਾ। CaptainPhoto

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਰਾਜੇਸ਼ ਭਾਂਬੀ ਦੇ ਅਚਾਨਕ ਅਕਾਲ ਚਲਾਣਾ ਕਰਨ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਭਾਂਬੀ ਜੋ ਕੁੱਝ ਸਮੇਂ ਤੋਂ ਕਿਡਨੀ ਦੀ ਬੀਮਾਰੀ ਨਾਲ ਜੇਰੇ ਇਲਾਜ ਸਨ ਨੇ ਦੀਪ ਹਸਪਤਾਲ ਲੁਧਿਆਣਾ ਵਿਖੇ ਅੰਤਿਮ ਸਾਹ ਲਿਆ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਇਸ ਦੁੱਖ ਦੀ ਘੜੀ ਵਿਚ ਸਰੀਕ ਹੁੰਦਿਆਂ ਭਾਂਬੀ ਪਰਵਾਰ ਨਾਲ ਦੁੱਖ ਸਾਂਝਾ ਕੀਤਾ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement