ਭਾਖੜਾ ਬਿਆਸ ਮੈਨੇਜਮੈਂਟ ਬੋਰਡ ਮਾਮਲਾ : 'ਆਪ' ਦੀ ਜ਼ਿਲ੍ਹਾ ਇਕਾਈ ਵਲੋਂ ADC ਰਾਹੀਂ ਪੰਜਾਬ ਰਾਜਪਾਲ ਨੂੰ ਭੇਜਿਆ ਮੰਗ ਪੱਤਰ
Published : Mar 2, 2022, 5:53 pm IST
Updated : Mar 2, 2022, 5:53 pm IST
SHARE ARTICLE
Bhakra Beas Management Board Case
Bhakra Beas Management Board Case

ਕਿਹਾ -ਪੰਜਾਬ ਦੇ ਹੱਕਾਂ ਦਾ ਲਗਾਤਾਰ ਘਾਣ ਕੀਤਾ ਜਾ ਰਿਹਾ ਹੈ, ਇਹ ਕਿਸੇ ਵੀ ਸੂਰਤ ਵਿਚ ਨਹੀਂ ਹੋਣ ਦਿਤਾ ਜਾਵੇਗਾ 

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਜਲੰਧਰ ਜ਼ਿਲ੍ਹਾ ਇਕਾਈ ਨੇ ਏ.ਡੀ.ਸੀ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ। ਇਸ ਤੋਂ ਪਹਿਲਾਂ ਇਨ੍ਹਾਂ ਨੇ ਡੀਸੀ ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਫਿਲੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਿੰਸੀਪਲ ਪ੍ਰੇਮ ਕੁਮਾਰ ਵਲੋਂ ਕੀਤੀ ਗਈ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਅੱਜ ਜਲੰਧਰ ਦੇ ਡੀਸੀ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਜਿਸ ਤੋਂ ਬਾਅਦ ਸਾਰੇ ਨੁੰਮਾਇੰਦੇ ਡੀਸੀ ਨੂੰ ਮੰਗ ਪੱਤਰ ਸੌਂਪਣ ਗਏ ਅਤੇ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਇਹ ਮੰਗ ਪੱਤਰ ਏਡੀਸੀ ਨੂੰ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਨੂੰ ਵੀ ਪੰਜਾਬ ਦੇ ਹੱਕਾਂ 'ਤੇ ਡਾਕਾ ਨਹੀਂ ਮਾਰਨ ਦੇਵੇਗੀ। ਅੱਜ ਦੇ ਇਸ ਪ੍ਰਦਰਸ਼ਨ ਵਿੱਚ ਮੰਗਲ ਸਿੰਘ, ਆਤਮਾ ਪ੍ਰਕਾਸ਼ ਬਬਲੂ, ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੌਰ ਅਤੇ ਤਰਨਦੀਪ ਸੰਨੀ ਹਾਜ਼ਰ ਸਨ।

ਪ੍ਰਿੰਸੀਪਲ ਪ੍ਰੇਮ ਕੁਮਾਰ ਨੇ ਦੱਸਿਆ ਕਿ ਜਦੋਂ 1966 ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਗਠਨ ਕੀਤਾ ਗਿਆ ਸੀ ਤਾਂ ਪੰਜਾਬ ਅਤੇ ਹਰਿਆਣਾ ਵਿੱਚੋਂ ਹੀ ਦੋ ਮੈਂਬਰ ਲਏ ਗਏ ਸਨ, ਪੰਜਾਬ ਇਸ ਵਿੱਚ ਸਭ ਤੋਂ ਵੱਡਾ ਜ਼ਿਲ੍ਹਾ ਹੈ, ਇਸ ਲਈ ਇਸ ਨੂੰ ਪਹਿਲੇ ਨੰਬਰ ’ਤੇ ਰੱਖਿਆ ਗਿਆ ਸੀ ਪਰ ਹੁਣ ਮੋਦੀ ਸਰਕਾਰ ਭਾਰਤ ਦੇ ਸੰਘੀ ਢਾਂਚੇ ਨੂੰ ਤੋੜਨ ਵਿਚ ਲੱਗੀ ਹੋਈ ਹੈ। ਪੰਜਾਬ ਦੇ ਹੱਕਾਂ ਦਾ ਲਗਾਤਾਰ ਘਾਣ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਅਕਾਲੀਆਂ ਅਤੇ ਕਾਂਗਰਸ ਨੇ ਇਸ ਬਾਰੇ ਸਵਾਲ ਵੀ ਨਹੀਂ ਚੁੱਕੇ ਪਰ ਅਸੀਂ ਇਸ ਦੀ ਸਖ਼ਤ ਨਿਖੇਧੀ ਕਰਦੇ ਹਾਂ ਅਤੇ ਰਾਜਪਾਲ ਨੂੰ ਬੇਨਤੀ ਕਰਦੇ ਹਾਂ ਕਿ ਪੰਜਾਬ ਨੂੰ ਬਣਦਾ ਹੱਕ ਮਿਲੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement