ਗੁਰਦਾਸਪੁਰ 'ਚ +2 ਦਾ ਪੇਪਰ ਦੇ ਕੇ ਵਾਪਸ ਆ ਰਹੇ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ, ਮੌਤ

By : GAGANDEEP

Published : Mar 2, 2023, 2:33 pm IST
Updated : Mar 2, 2023, 3:19 pm IST
SHARE ARTICLE
photo
photo

ਮਾਪਿਆਂ ਦਾ ਰੋ-ਰੋ ਬੁਰਾ ਹਾਲ

 

ਅੱਚਲ ਸਾਹਿਬ: ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਅੱਚਲ ਸਾਹਿਬ ਤੋਂ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇਥੇ  ਇਕ ਵਿਦਿਆਰਥੀ ਦੀ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਰਾਜਬੀਰ ਸਿੰਘ ਪੁੱਤਰ  ਕਰਮ ਸਿੰਘ ਵਜੋਂ ਹੋਈ ਹੈ।

 

 ਇਹ ਵੀ ਪੜ੍ਹੋ: ਪਟਿਆਲਾ 'ਚ ਵੱਡੀ ਵਾਰਦਾਤ, ਫੋਨ ਚਲਾਉਣ ਤੋਂ ਰੋਕਣ 'ਤੇ ਕਲਯੁੱਗੀ ਪੁੱਤ ਨੇ ਛੱਤ ਤੋਂ ਹੇਠਾਂ ਸੁੱਟੀ ਮਾਂ, ਮੌਤ   

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਕਰਮ ਸਿੰਘ, ਦਾਦਾ ਕਰਨੈਲ ਸਿੰਘ ਨੇ ਦੱਸਿਆ ਕਿ ਸਾਡਾ ਪੁੱਤਰ  ਬਾਰ੍ਹਵੀਂ ਕਲਾਸ ’ਚ ਪੜ੍ਹਦਾ ਸੀ। ਬੀਤੇ ਦਿਨ ਜਦੋਂ ਸਾਡਾ ਪੁੱਤਰ  ਬਾਰਵੀਂ ਕਲਾਸ ਦਾ ਪੇਪਰ ਦੇ ਕੇ ਵਾਪਸ ਘਰ ਆਇਆ ਤਾਂ ਉਸ ਨੇ ਸੀਨੇ 'ਚ ਦਰਦ ਹੋਣ ਦੀ ਗੱਲ ਕਹੀ, ਜਿਸ ਨੂੰ ਤੁਰੰਤ ਬਟਾਲਾ ਦੇ ਨਿੱਜੀ ਹਸਪਤਾਲ ਲੈ ਕੇ ਜਾਂਦੇ ਸਮੇਂ ਰਸਤੇ ’ਚ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ। ਮੌਤ ਦੀ ਸੂਚਨਾ ਮਿਲਣ 'ਤੇ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ।

ਪਿੰਡ ਦੇ ਸਰਪੰਚ ਗੁਰਕ੍ਰਿਪਾਲ ਸਿੰਘ ਬੰਟੀ ਨੇ ਕਿਹਾ ਕਿ ਰਾਜਬੀਰ ਸਿੰਘ ਬਹੁਤ ਹੀ ਹੋਣਹਾਰ, ਅਤੇ ਆਪਣੇ ਮਾਪਿਆਂ ਦਾ ਆਗਿਆਕਾਰੀ ਬੱਚਾ ਸੀ । ਉਹਨਾਂ ਦੱਸਿਆ ਕਿ  ਇਲਾਕੇ ਦੇ ਹਰ ਪ੍ਰੋਗਰਾਮ ਵਿੱਚ ਮੁੰਡੇ ਰਾਜਬੀਰ ਕੋਲੋਂ ਹੀ ਦਸਤਾਰਾਂ ਸਜਾਇਆ ਕਰਦੇ ਸਨ ਅਤੇ ਇਹ ਲੜਕਾ ਲੜਾਈ ਝਗੜੇ ਤੋਂ ਵੀ ਦੂਰ ਰਹਿਕੇ ਪੜ੍ਹਨ 'ਚ ਵੀ ਹੁਸ਼ਿਆਰ ਸੀ। ਮਿਤਕ ਰਾਜਬੀਰ ਸਿੰਘ ਦਾ ਪਿੰਡ ਦੇ ਸਮਸ਼ਾਨ ਘਾਟ ਵਿੱਚ  ਅੰਤਮ ਸਸਕਾਰ ਕਰ ਦਿੱਤਾ ਗਿਆ ਹੈ ।

ਇਹ ਵੀ ਪੜ੍ਹੋ: ਵਿਆਹ ਤੋਂ ਇਨਕਾਰ ਕੀਤਾ ਤਾਂ ਸਨਕੀ ਪ੍ਰੇਮੀ ਨੇ ਪ੍ਰੇਮਿਕਾ 'ਤੇ ਕੀਤੇ ਚਾਕੂ ਨਾਲ 16 ਵਾਰ, ਮੌਤ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement