Ludhiana Rape News: ਲੁਧਿਆਣਾ ’ਚ ਨਾਬਾਲਿਗ ਲੜਕੀ ਨਾਲ ਬਲਾਤਕਾਰ

By : BALJINDERK

Published : Mar 2, 2024, 7:25 pm IST
Updated : Mar 2, 2024, 7:48 pm IST
SHARE ARTICLE
A minor girl was raped in Ludhiana News In Punjabi
A minor girl was raped in Ludhiana News In Punjabi

Ludhiana Rape News: ਮੁਲਜ਼ਮ ਵਿਆਹੁਤਾ ਤੇ ਇੱਕ ਬੱਚੇ ਦਾ ਪਿਤਾ 

A minor girl was raped in Ludhiana News In Punjabi: ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨਾਬਾਲਿਗ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਨੌਜਵਾਨ ਉਸ ਨੂੰ ਬਹਿਲਾ ਫੁਸਲਾ ਕੇ 24 ਅਕਤੂਬਰ 2023 ਨੂੰ ਆਪਣੇ ਨਾਲ ਹੋਟਲ ਦੇ ਕਮਰੇ ਵਿਚ ਲੈ ਗਿਆ। ਉਥੇ ਉਸ ਨਾਲ ਸਰੀਰਕ ਸਬੰਧ ਬਣਾਏ। ਬਲਾਤਕਾਰ ਦਾ ਦੋਸ਼ੀ ਸ਼ਾਦੀਸ਼ੁਦਾ ਹੈ ਅਤੇ ਇੱਕ ਬੱਚੇ ਦਾ ਪਿਤਾ ਹੈ। ਥਾਣਾ ਲਾਡੋਵਾਲ ਦੀ ਪੁਲÇਸ ਨੇ ਮੁਲਜ਼ਮ ਮਨਪ੍ਰੀਤ ਸਿੰਘ ਵਾਸੀ ਮਾਜਰਾ ਖੁਰਦ ਦੇ ਖ਼ਿਲਾਫ਼ ਧਾਰਾ 406,376,4 ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

 

ਇਹ ਵੀ ਪੜ੍ਹੋ: Ludhiana News : ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਛੇ ਮੈਂਬਰ ਗ੍ਰਿਫਤਾਰ 

ਹੋਟਲ ’ਚ ਕਮਰਾ ਬੁੱਕ ਕਰਵਾਇਆ ਸੀ

ਪੀੜ੍ਹਤ ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਦੀ ਵੈਲਡਿੰਗ ਦੀ ਦੁਕਾਨ ਹੈ। ਉਸ ਨਾਲ ਪਹਿਲਾਂ ਹੀ ਚੰਗੀ ਜਾਣ-ਪਛਾਣ ਸੀ। ਉਸ ਨੂੰ ਭਰੋਸੇ ਵਿੱਚ ਲਿਆ ਗਿਆ। ਕਰੀਬ 5 ਮਹੀਨੇ ਪਹਿਲਾਂ ਉਹ ਉਸ ਨੂੰ ਆਪਣੇ ਨਾਲ ਹੋਟਲ ਲੈ ਗਿਆ। ਉਥੇ ਕਮਰਾ ਬੁੱਕ ਕਰਵਾਇਆ। ਉਸ ਨੂੰ ਕਮਰੇ ਵਿੱਚ ਲਿਜਾ ਕੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ।

 

ਇਹ ਵੀ ਪੜ੍ਹੋ: Canada Former PM Death News: ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਮਾਰਟਿਨ ਬ੍ਰਾਇਨ ਮੁਲਰੋਨੀ ਦਾ ਹੋਇਆ ਦਿਹਾਂਤ  
ਲੜਕੀ ਮੁਤਾਬਕ ਜਦੋਂ ਉਸ ਨੇ ਰੌਲਾ ਪਾਇਆ ਤਾਂ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਕਰੀਬ 5 ਮਹੀਨੇ ਬਾਅਦ ਵੀ ਜਦੋਂ ਮੁਲਜ਼ਮ ਉਸ ਨੂੰ ਧਮਕੀਆਂ ਦੇਣ ਲੱਗਾ ਤਾਂ ਉਸ ਨੇ ਸਾਰੀ ਘਟਨਾ ਆਪਣੇ ਪਰਿਵਾਰ ਨੂੰ ਦੱਸੀ। 

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੂਜੇ ਪਾਸੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਪ੍ਰਗਟ ਸਿੰਘ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

(For more news apart from Ludhiana Rape News in Punjabi, stay tuned to Rozana Spokesman)

 

 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement