Tarn Taran News : ਮਿਊਂਸੀਪਲ ਕੌਂਸਲ ਤਰਨ ਤਾਰਨ ਆਮ ਚੋਣਾਂ-2025

By : BALJINDERK

Published : Mar 2, 2025, 8:01 pm IST
Updated : Mar 2, 2025, 8:01 pm IST
SHARE ARTICLE
file photo
file photo

Tarn Taran News : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਰੀ-ਪੋਲ  4 ਮਾਰਚ ਨੂੰ ਕਰਾਉਣ ਦੇ ਨਿਰਦੇਸ਼ ਜਾਰੀ

Tarn Taran News in Punjabi : ਮਿਊਂਂਸੀਪਲ ਕੌਂਸਲ ਤਰਨ ਤਾਰਨ ਦੀਆ ਆਮ ਚੋਣਾਂ 2025 ਮਿਤੀ 02 ਮਾਰਚ 2025 ਨੂੰ ਬੜੇ ਸ਼ਾਤਮਈ ਢੰਗ ਨਾਲ ਮੁਕੰਮਲ ਹੋਈਆ ਹਨ। ਪਰ ਇਨਾ ਚੋਣਾਂ ਸਮੇਂ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਚੋਣ ਤਕਨੀਕੀ ਕਾਰਨਾਂ ਕਰਕੇ ਮੁਕੰਮਲ ਨਹੀ ਹੋ ਸਕੀ।

ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ. ਨੇ ਦੱਸਿਆ ਕਿ ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਰੀ-ਪੋਲ ਮਿਤੀ 04 ਮਾਰਚ 2025 ਨੂੰ ਕਰਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਰੀ-ਪੋਲ ਕਰਾਉਣ ਲਈ ਪ੍ਰਸ਼ਾਸਨ ਵੱਲੋ ਪੂਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ, ਤਾਂ ਜੋ ਇਹ ਰੀ-ਪੋਲ ਸ਼ਾਤਮਈ ਢੰਗ ਨਾਲ ਮੁਕੰਮਲ ਕਰਵਾਈ ਜਾ ਸਕੇ। ਰਿਟਰਨਿੰਗ ਅਫਸਰ-ਕਮ-ਡੀ. ਡੀ. ਪੀ. ਓ. ਤਰਨ ਤਾਰਨ ਨੂੰ ਹਰ ਪੱਖੋ ਇਹ ਚੋਣਾਂ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਦੇ ਨਿਰਦੇਸ਼ ਜਾਰੀ ਕਰ ਦਿਤੇ ਗਏ ਹਨ। 

ਇਸ ਤੋਂ ਇਲਾਵਾ ਵਾਰਡ ਨੰਬਰ 3 ਵਿੱਚ ਇਸ ਰੀ-ਪੋਲ ਦੀ ਜਾਣਕਾਰੀ ਲਈ ਮੁਨਾਦੀ ਕਰਵਾਉਣ ਲਈ ਕਾਰਜ ਸਾਧਕ ਅਫਸਰ ਨਗਰ ਕੌਂਸਲ ਤਰਨ ਤਾਰਨ ਅਤੇ ਪ੍ਰੈਸ ਮੀਡੀਆ ਰਾਹੀ ਜਾਣਕਾਰੀ ਦੇ ਦਿੱਤੀ ਗਈ ਹੈ, ਤਾਂ ਜੋ ਇਸ ਰੀ-ਪੋਲ ਵਿੱਚ ਕੋਈ ਵੀ ਵੋਟਰ ਵੋਟ ਪਾਉਣ ਤੋ ਵਾਂਝਾ ਨਾ ਰਹੇ। ਵਾਰਡ ਨੰਬਰ 3 ਤੋਂ ਚੋਣ ਲੜ ਰਹੇ, ਉਮੀਦਵਾਰਾਂ ਨੂੰ ਇਸ ਰੀ-ਪੋਲ ਸਬੰਧੀ ਜਾਣੂ ਕਰਵਾ ਦਿੱਤਾ ਗਿਆ ਹੈ।

(For more news apart from  Municipal Council Tarn Taran General Election-2025  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement