ਯੁੱਧ ਨਸ਼ਿਆਂ ਦੇ ਵਿਰੁੱਧ ਦੂਜੇ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਵਾਂ ’ਤੇ ਛਾਪੇਮਾਰੀ, 43 ਨਸ਼ਾ ਤਸਕਰ ਕਾਬੂ
Published : Mar 2, 2025, 10:34 pm IST
Updated : Mar 2, 2025, 10:34 pm IST
SHARE ARTICLE
War on drugs enters second day: Punjab Police raids 510 places, arrests 43 drug smugglers
War on drugs enters second day: Punjab Police raids 510 places, arrests 43 drug smugglers

ਦਿਨ ਭਰ ਚੱਲੀ ਕਾਰਵਾਈ ਦੌਰਾਨ 27 ਐਫਆਈਆਰਜ਼ ਦਰਜ; 776 ਗ੍ਰਾਮ ਹੈਰੋਇਨ, 14 ਕਿਲੋ ਅਫੀਮ ਅਤੇ 4.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਦੂਜੇ ਦਿਨ ਵੀ ਜਾਰੀ ਰਖਦਿਆਂ, ਪੰਜਾਬ ਪੁਲਿਸ ਨੇ ਐਤਵਾਰ ਨੂੰ 510 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 27 ਐਫਆਈਆਰਜ਼ ਦਰਜ ਕਰਨ ਉਪਰੰਤ 43 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, ਮਹਿਜ਼ ਦੋ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 333 ਹੋ ਗਈ ਹੈ।

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 776 ਗ੍ਰਾਮ ਹੈਰੋਇਨ, 14 ਕਿਲੋ ਅਫੀਮ, 38 ਕਿਲੋ ਭੁੱਕੀ, 2615 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 4.60 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਆਪੇ੍ਰਸ਼ਨ ਡੀ.ਜੀ.ਪੀ.ਪੰਜਾਬ,  ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 2000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 300 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 619 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀਐਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ‘ ਰੋਕਥਾਮ’ ਦੇ ਹਿੱਸੇ ਵਜੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਜਾਣੂ ਕਰਵਾਉਣ ਲਈ ਜਾਗਰੂਕਤਾ ਸਮਾਗਮ ਵੀ ਕਰਵਾ ਰਹੀ ਹੈ ਤਾਂ ਜੋ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਆਮ ਲੋਕ ਵੀ ਵਧ-ਚੜ੍ਹ ਕੇ ਸਹਿਯੋਗ ਦੇ ਸਕਣ। ਉਨ੍ਹਾਂ ਅੱਗੇ ਕਿਹਾ ਕਿ ਐਤਵਾਰ ਨੂੰ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ 510 ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿੱਚ ਜਾਗਰੂਕਤਾ ਕੈਂਪ, ਸੈਮੀਨਾਰ ਅਤੇ ਜਨਤਕ ਮੀਟਿੰਗਾਂ ਸ਼ਾਮਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement