ਮੋਗਾ ਦੀ 'ਬਦਲਾਵ ਰੈਲੀ' ਸਬੰਧੀ ਭਾਜਪਾ ਪੰਜਾਬ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ
Published : Mar 2, 2026, 9:40 pm IST
Updated : Mar 2, 2026, 9:40 pm IST
SHARE ARTICLE
Important meeting of BJP Punjab core committee regarding Moga's 'Badlav Rally'
Important meeting of BJP Punjab core committee regarding Moga's 'Badlav Rally'

2027 ਵਿੱਚ ਭਾਜਪਾ ਸਰਕਾਰ ਬਣਾਉਣ ਦੇ ਲਕਸ਼ 'ਤੇ ਕੇਂਦ੍ਰਿਤ ਰਣਨੀਤੀ

ਚੰਡੀਗੜ੍ਹ: ਮੋਗਾ ਵਿੱਚ ਆਯੋਜਿਤ ਕੀਤੀ ਜਾ ਰਹੀ “ਬਦਲਾਵ ਰੈਲੀ” ਦੀਆਂ ਤਿਆਰੀਆਂ ਸਬੰਧੀ ਭਾਰਤੀ ਜਨਤਾ ਪਾਰਟੀ, ਪੰਜਾਬ ਦੀ ਕੋਰ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਚੰਡੀਗੜ੍ਹ ਸਥਿਤ ਸੂਬਾ ਦਫ਼ਤਰ ਵਿੱਚ ਸੰਪੰਨ ਹੋਈ। ਮੀਟਿੰਗ ਦੀ ਅਧਿਆਕਸ਼ਤਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ, ਜਦਕਿ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਮੀਟਿੰਗ ਦੌਰਾਨ ਸੰਗਠਨਾਤਮਕ ਰਣਨੀਤੀ, ਰੈਲੀ ਦੀ ਰੂਪਰੇਖਾ ਅਤੇ ਕਰਮਚਾਰੀਆਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।ਇਸ ਮੌਕੇ ਸੂਬਾ ਮਹਾਮੰਤਰੀ (ਸੰਗਠਨ) ਸ੍ਰੀਨਿਵਾਸਲੂ, ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸੰਪਲਾ, ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਸਾਬਕਾ ਰਾਸ਼ਟਰੀ ਮੰਤਰੀ ਹਰਜੀਤ ਸਿੰਘ ਗਰੇਵਾਲ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਮੰਤਰੀ ਮਨਪ੍ਰੀਤ ਬਾਦਲ, ਸਾਬਕਾ ਮੰਤਰੀ ਤੀਖ਼ਣ ਸੂਦ, ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ, ਸਾਬਕਾ ਸਪੀਕਰ ਪੰਜਾਬ ਚਰਨਜੀਤ ਸਿੰਘ ਅਟਵਾਲ, ਸਾਬਕਾ ਡਿਪਟੀ ਸਪੀਕਰ ਪੰਜਾਬ ਦਿਨੇਸ਼ ਸਿੰਘ ਬੱਬੂ, ਵਿਧਾਇਕ ਜੰਗੀ ਲਾਲ ਮਹਾਜਨ, ਸੀਨੀਅਰ ਨੇਤਾ ਜੀਵਨ ਗੁਪਤਾ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਰਾਸ਼ਟਰੀ ਕੌਂਸਲ ਮੈਂਬਰ ਅਮਨਜੋਤ ਰਾਮੂਵਾਲੀਆ, ਸੂਬਾ ਮਹਾਮੰਤਰੀ ਰਾਕੇਸ਼ ਰਾਠੌਰ, ਸੂਬਾ ਮਹਾਮੰਤਰੀ ਅਨਿਲ ਸਰੀਨ, ਸੂਬਾ ਮਹਾਮੰਤਰੀ ਦਿਆਲ ਸੋਢੀ, ਸੂਬਾ ਮਹਾਮੰਤਰੀ ਪਰਮਿੰਦਰ ਬਰਾਰ ਅਤੇ ਸੂਬਾ ਮਹਾਮੰਤਰੀ ਜਗਮੋਹਨ ਰਾਜੂ ਸਮੇਤ ਹੋਰ ਸੀਨੀਅਰ ਨੇਤਾਵਾਂ ਨੇ ਭਾਗ ਲਿਆ।

ਸੂਬਾ ਮਹਾਮੰਤਰੀਆਂ ਨੇ ਆਪਣੇ-ਆਪਣੇ ਜ਼ੋਨਾਂ ਵਿੱਚ ਚੱਲ ਰਹੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਰੈਲੀ ਵਿੱਚ ਇਕੱਠੀ ਕੀਤੀ ਜਾਣ ਵਾਲੀ ਭੀੜ, ਮੁੱਖ ਮਸਲੇ ਅਤੇ ਮੰਚ ਸਮੇਤ ਹੋਰ ਪ੍ਰਬੰਧਾਂ ’ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਸਾਰੇ ਨੇਤਾਵਾਂ ਦਾ ਮਤ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਅਮਿਤ ਸ਼ਾਹ ਦਾ ਸੰਬੋਧਨ ਪੰਜਾਬ ਵਿੱਚ 2027 ਵਿੱਚ ਭਾਜਪਾ ਸਰਕਾਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਜ਼ਬੂਤ ਨੀਂਹ ਸਾਬਤ ਹੋਵੇਗਾ।

ਮੀਟਿੰਗ ਵਿੱਚ ਮੋਗਾ ਦੀ “ਬਦਲਾਵ ਰੈਲੀ” ਨੂੰ ਇਤਿਹਾਸਕ ਬਣਾਉਣ ਲਈ ਸੰਗਠਨਾਤਮਕ ਮਜ਼ਬੂਤੀ, ਜਨ-ਸੰਪਰਕ ਅਭਿਆਨ ਅਤੇ ਬੂਥ ਪੱਧਰ ਤੱਕ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement