ਜਲੰਧਰ ਦੇ ਪਿੰਡ ਨੂਰਪੁਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਕੀਤੀ ਖੁਦਕੁਸ਼ੀ

By : JAGDISH

Published : Mar 2, 2026, 4:54 pm IST
Updated : Mar 2, 2026, 4:54 pm IST
SHARE ARTICLE
Khushpreet Kaur, a 12th class student, committed suicide in Noorpur village of Jalandhar.
Khushpreet Kaur, a 12th class student, committed suicide in Noorpur village of Jalandhar.

ਰੋਲ ਨੰਬਰ ਲੈਣ ਲਈ ਸਕੂਲ ਗਈ ਸੀ ਵਿਦਿਆਰਥਣ

ਜਲੰਧਰ : ਜਲੰਧਰ ਅਧੀਨ ਆਉਂਦੇ ਪਿੰਡ ਨੂਰਪੁਰ ਦੇ ਸਰਕਾਰੀ ਸਕੂਲ ਵਿਚ 12ਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਖ਼ੁਸ਼ਪ੍ਰੀਤ ਸਵੇਰੇ ਸਕੂਲ ਵਿਚ ਰੋਲ ਨੰਬਰ ਲੈਣ ਗਈ ਸੀ।

ਇਸ ਦੌਰਾਨ ਇਕ ਅਧਿਆਪਕਾ ਵੱਲੋਂ ਉਸ ਚੋਰੀ ਕਰਨ ਦਾ ਇਲਜ਼ਾਮ ਲਗਾਇਆ ਅਤੇ ਫਿਰ ਉਸ ਦੇ ਮਾਪਿਆਂ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਵੱਲੋਂ ਪੈਸੇ ਚੋਰੀ ਕੀਤੇ ਗਏ ਹਨ। ਇਸ ਦੇ ਠੀਕ 15 ਮਿੰਟਾਂ ਬਾਅਦ ਫਿਰ ਦੋਬਾਰਾ ਅਧਿਆਪਕਾ ਨੇ ਫੋਨ ਕਰਕੇ ਕਿਹਾ ਕਿ ਖ਼ੁਸ਼ਪ੍ਰੀਤ ਵੱਲੋਂ ਪੈਸੇ ਚੋਰੀ ਨਹੀਂ ਕੀਤੇ ਗਏ ਹਨ ਅਤੇ ਜਿਸ ਕੁੜੀ ਨੇ ਪੈਸੇ ਚੋਰੀ ਕੀਤੇ ਸਨ, ਉਸ ਨੂੰ ਫੜ ਲਿਆ ਹੈ। 

ਇਸ ਘਟਨਾ ਮਗਰੋਂ ਖੁਸ਼ਪ੍ਰੀਤ ਕੌਰ ਦੀ ਲਾਸ਼ ਫਾਹੇ ਨਾਲ ਲਟਕਦੀ ਹੋਈ ਕਲਾਸ ਰੂਮ ਵਿਚੋਂ ਬਰਾਮਦ ਕੀਤੀ ਗਈ। ਮਾਪਿਆਂ ਨੇ ਦੱਸਿਆ ਕਿ ਸਕੂਲ ਤੋਂ ਫੋਨ ਕਰਕੇ ਦੱਸਿਆ ਕਿ ਖ਼ੁਸ਼ਪ੍ਰੀਤ ਨੇ ਖ਼ੁਦਕੁਸ਼ੀ ਕਰ ਲਈ ਹੈ ਜਦਕਿ ਮਾਪਿਆਂ ਦਾ ਕਹਿਣਾ ਹੈ ਕਿ ਕੁਝ ਉਨ੍ਹਾਂ ਦੀ ਕੁੜੀ 'ਤੇ ਕਿਸੇ ਤਰ੍ਹਾਂ ਦਾ ਦਬਾਅ ਪਾਇਆ ਗਿਆ ਸੀ। ਖ਼ੁਸ਼ਪ੍ਰੀਤ ਦੇ ਪਿਤਾ ਵੱਲੋਂ ਕੁੜੀ ਦਾ ਕਤਲ ਹੋਣ ਦੇ ਇਲਜ਼ਾਮ ਲਾਏ ਗਏ ਹਨ। ਉਥੇ ਹੀ ਸਟਾਫ਼ ਨੇ ਕੁੜੀ ਦੇ ਪਰਿਵਾਰ ਵੱਲੋਂ ਲਾਏ ਜਾ ਰਹੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮਕਸੂਦਾਂ ਪੁਲਸ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।  ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement