39 ਮ੍ਰਿਤਕ ਭਾਰਤੀਆਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਕਰੇ ਕੇਂਦਰ ਸਰਕਾਰ : ਬਾਜਵਾ
Published : Apr 2, 2018, 1:02 pm IST
Updated : Apr 2, 2018, 1:02 pm IST
SHARE ARTICLE
partap singh bajwa
partap singh bajwa

ਇਰਾਕ ਵਿਚ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਲਈ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਇਕ-ਇਕ...

ਚੰਡੀਗੜ੍ਹ : ਇਰਾਕ ਵਿਚ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਲਈ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਇਕ-ਇਕ ਕਰੋੜ ਰੁਪਏ ਦੀ ਵਿੱਤੀ ਮਦਦ ਅਤੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਪੰਜਾਬ ਦੇ 27 ਮ੍ਰਿਤਕਾਂ ਦੇ ਪਰਿਵਾਰਾਂ ਨੂੰ 20 ਹਜ਼ਾਰ ਰੁਪਏ ਮਹੀਨਾ ਵਿੱਤੀ ਮਦਦ ਤੋਂ ਇਲਾਵਾ ਹੋਰ ਵੀ ਮਦਦ ਦੇਣ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਪਹਿਲਾਂ ਹੀ ਇਨ੍ਹਾਂ ਪਰਿਵਾਰਾਂ ਨੂੰ 20 ਹਜ਼ਾਰ ਰੁਪਏ ਮਹੀਨਾ ਮਦਦ ਦੇ ਰਹੀ ਹੈ।

partap singh bajwapartap singh bajwa

 ਬਾਜਵਾ ਨੇ ਕਿਹਾ ਕਿ 39 ਭਾਰਤੀਆਂ ਦੀ ਇਰਾਕ ਵਿਚ ਹੋਈ ਮੌਤ ਦੇ ਮਾਮਲੇ ਵਿਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਦੇਸ਼ ਨੂੰ ਗੁੰਮਰਾਹ ਕੀਤਾ ਹੈ ਲਿਹਾਜ਼ਾ ਉਹ ਇਸ ਮਾਮਲੇ ਵਿਚ ਅੰਬਿਕਾ ਸੋਨੀ ਅਤੇ ਸ਼ਮਸ਼ੇਰ ਸਿੰਘ ਦੂਲੋ ਨਾਲ ਮਿਲ ਕੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਵਿਰੁਧ ਪ੍ਰੀਵਿਲੇਜ ਮੋਸ਼ਨ ਲੈ ਕੇ ਆ ਰਹੇ ਹਨ। ਬਾਜਵਾ ਨੇ ਕਿਹਾ ਕਿ 39 ਭਾਰਤੀਆਂ ਦੀ ਮੌਤ ਦੇ ਇਕ ਮਾਤਰ ਚਸ਼ਮਦੀਦ ਗਵਾਹ ਹਰਜੀਤ ਮਸੀਹ ਦੀ ਗੱਲ ਨਾ ਮੰਨ ਕੇ ਵਿਦੇਸ਼ ਮੰਤਰਾਲੇ ਨੇ ਪੂਰੇ ਮਾਮਲੇ ਨੂੰ ਬੜੇ ਨਾਜ਼ੁਕ ਢੰਗ ਨਾਲ ਵਿਚਾਰਿਆ ਹੈ।

partap singh bajwapartap singh bajwa

ਬਾਜਵਾ ਨੇ ਦੋਸ਼ ਲਾਇਆ ਕਿ ਭਾਜਪਾ ਨੇ ਪੀੜਤਾਂ ਨੂੰ ਲੰਬਾ ਸਮਾਂ ਧੋਖੇ ਵਿਚ ਰਖਿਆ ਇਸ ਲਈ ਸਰਕਾਰ ਨੂੰ ਪੀੜਤਾਂ ਸਮੇਤ ਦੇਸ਼ ਦੇ ਅਾਮ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪਿਛਲੇ ਕਾਫ਼ੀ ਸਮੇਂ ਤੋਂ ਸਰਕਾਰ ਨੂੰ ਇਸ ਮਸਲੇ ਸਬੰਧੀ ਗੰਭੀਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਪਰ ਵਿਦੇਸ਼ ਮੰਤਰੀ ਸਮੇਤ ਸਰਕਾਰ ਵਿਚ  ਸ਼ਾਮਿਲ ਲੋਕ ਕਾਂਗਰਸ ਪਾਰਟੀ ਦੀਆਂ ਇਹਨਾਂ ਗੱਲਾਂ ਨੂੰ ਝੂਠਾ ਪ੍ਰਚਾਰ ਕਹਿ ਕੇ ਟਾਲਾ ਵੱਟ ਰਹੀ ਸੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement