ਰਾਜਮਾਤਾ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ
Published : Jul 27, 2017, 5:30 pm IST
Updated : Apr 2, 2018, 6:57 pm IST
SHARE ARTICLE
Prayer
Prayer

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੇ ਪ੍ਰਾਰਥਨਾਵਾਂ ਅਤੇ ਜਾਪ ਦੌਰਾਨ ਰਾਜਮਾਤਾ ਮੋਹਿੰਦਰ ਕੌਰ ਦੀਆਂ ਅਸਥੀਆਂ ਅੱਜ....

ਕੀਰਤਪੁਰ ਸਾਹਿਬ, 27 ਜੁਲਾਈ (ਕੁਲਵਿੰਦਰ ਭਾਟੀਆ, ਸੁਖਚੈਨ ਸਿੰਘ ਰਾਣਾ, ਚੋਵੇਸ਼ ਲਟਾਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੇ ਪ੍ਰਾਰਥਨਾਵਾਂ ਅਤੇ ਜਾਪ ਦੌਰਾਨ ਰਾਜਮਾਤਾ ਮੋਹਿੰਦਰ ਕੌਰ ਦੀਆਂ ਅਸਥੀਆਂ ਅੱਜ ਦੁਪਹਿਰ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸਤਲੁਜ ਦਰਿਆ ਵਿਚ ਜਲ ਪ੍ਰਵਾਹ ਕਰ ਦਿਤੀਆਂ ਹਨ।
ਅਸਥ ਘਾਟ ਵਿਖੇ ਰਣਇੰਦਰ ਸਿੰਘ ਵਲੋਂ ਰਾਜਮਾਤਾ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਵੇਲੇ ਕੈਪਟਨ ਅਮਰਿੰਦਰ ਸਿੰਘ ਅਪਣੇ ਪੁੱਤਰ ਅਤੇ ਸ਼ਾਹੀ ਪਰਵਾਰ ਦੇ ਹੋਰਨਾਂ ਮੈਂਬਰਾਂ ਨਾਲ ਖੜੇ ਸਨ। ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਗੁਰਪਾਲ ਸਿੰਘ, ਉਨ੍ਹਾਂ ਦਾ ਦੋਹਤਾ ਨਿਰਵਾਨ ਸਿੰਘ ਅਤੇ ਪੋਤਰਾ ਯਾਦਇੰਦਰ ਸਿੰਘ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੀ ਛੋਟੀ ਭੈਣ ਦੇ ਪੁੱਤਰ ਹਰਸ਼ਦੀਪ ਸਿੰਘ ਢਿੱਲੋਂ ਵੀ ਰਾਜਮਾਤਾ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਮੌਕੇ ਹਾਜ਼ਰ ਸਨ।
ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਗਏ ਅਤੇ ਉਸ ਤੋਂ ਬਾਅਦ ਲੰਗਰ ਹਾਲ ਵਿਚ ਲੰਗਰ ਛਕਿਆ। ਉਨ੍ਹਾਂ ਨਾਲ ਉਨ੍ਹਾਂ ਦੇ ਭਰਾ ਮਾਲਵਿੰਦਰ ਸਿੰਘ, ਪੁੱਤਰ ਰਣਇੰਦਰ ਸਿੰਘ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ, ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ, ਦਿਹਾਤੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ, ਵਿਜੇ ਇੰਦਰ ਸਿੰਗਲਾ, ਡਾ. ਰਾਜ ਕੁਮਾਰ, ਕੁਲਜੀਤ ਸਿੰਘ ਨਾਗਰਾ, ਹਰਦਿਆਲ ਸਿੰਘ ਕੰਬੋਜ ਅਤੇ ਰਮਨਜੀਤ ਸਿੰਘ ਸਿੱਕੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement