ਚੋਣ ਕਮਿਸ਼ਨ ਵਲੋਂ ਪ੍ਰਨੀਤ ਕੌਰ ਨੂੰ ਬੁਲੇਟ ਪਰੂਫ਼ ਗੱਡੀ ਦੀ ਇਜ਼ਾਜਤ
Published : Apr 2, 2019, 7:59 pm IST
Updated : Apr 2, 2019, 7:59 pm IST
SHARE ARTICLE
Parneet Kaur
Parneet Kaur

ਗੱਡੀ ਦੀ ਇਜ਼ਾਜਤ ਆਦਰਸ਼ ਚੋਣ ਜ਼ਾਬਤੇ ਦੇ ਨੁਕਤਾ ਨੰ. 5 ਪੈਰਾ 10.5.1 ਅਨੁਸਾਰ ਦਿਤੀ ਗਈ : ਡਾ. ਰਾਜੂ

ਚੰਡੀਗੜ੍ਹ : ਚੋਣ ਕਮਿਸ਼ਨ ਵਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਲੋਕ ਸਭਾ ਚੋਣਾਂ 2019 ਦੌਰਾਨ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੂੰ ਬੁਲੇਟ ਪਰੂਫ ਗੱਡੀ ਵਰਤਣ ਦੀ ਆਗਿਆ ਦਿਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਸਿਆ ਕਿ ਉਕਤ ਆਗਿਆ ਆਦਰਸ਼ ਚੋਣ ਜ਼ਾਬਤੇ ਦੇ ਨੁਕਤਾ ਨੰ. 5 ਪੈਰਾ 10.5.1 ਅਨੁਸਾਰ ਦਿਤੀ ਗਈ ਹੈ।

ਇਸ ਨੁਕਤੇ ਅਨੁਸਾਰ ਜੇਕਰ ਕਿਸੇ ਵਿਅਕਤੀ ਦੀ ਸੁਰੱਖਿਆ ਸਬੰਧੀ ਸੁਰੱਖਿਆ ਏਜੰਸੀਆਂ ਮਹਿਸੂਸ ਕਰਦੀਆਂ ਹਨ ਕਿ ਸਬੰਧਤ ਵਿਅਕਤੀ ਨੂੰ ਬੁਲੇਟ ਪਰੂਫ ਗੱਡੀ ਵਿਚ ਹੀ ਸਫ਼ਰ ਕਰਨਾ ਚਾਹੀਦਾ ਹੈ ਤਾਂ ਉਸ ਵਿਅਕਤੀ ਨੂੰ ਸਰਕਾਰ ਵਲੋਂ ਇਕ ਬੁਲੇਟ ਪਰੂਫ਼ ਗੱਡੀ ਮੁਹਈਆ ਕਰਵਾਈ ਜਾਵੇਗੀ ਜਿਸ ਦੇ ਖ਼ਰਚਿਆਂ ਦੀ ਅਦਾਇਗੀ ਸਬੰਧਤ ਵਿਅਕਤੀ ਵਲੋਂ ਕਰਨੀ ਹੋਵੇਗੀ। ਸਰਕਾਰ ਵਲੋਂ ਮੁਹਈਆ ਕਰਵਾਏ ਗਏ ਅਜਿਹੇ ਵਾਹਨ ਵਿਚ ਹੋਰ ਕੋਈ ਰਾਜਨੀਤਕ ਆਗੂ/ਵਰਕਰ ਸਫ਼ਰ ਨਹੀਂ ਕਰ ਸਕਦਾ ਸਿਰਫ ਇਸ ਗੱਡੀ ਵਿਚ ਉਨ੍ਹਾਂ ਦੇ ਨਿੱਜੀ ਮੈਡੀਕਲ ਅਟੈਂਡੇਂਟ ਹੀ ਸਫ਼ਰ ਕਰ ਸਕਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement