ਛੋਟੀਆਂ ਬੱਚਤ ਯੋਜਨਾਵਾਂ ਦੀਆਂ ਵਿਆਜ ਦਰਾਂ ਵਿਚ ਕਟੌਤੀ ਦਾ ਫ਼ੈਸਲਾ ਲਿਆ ਵਾਪਸ
Published : Apr 2, 2021, 7:14 am IST
Updated : Apr 2, 2021, 7:14 am IST
SHARE ARTICLE
image
image

ਛੋਟੀਆਂ ਬੱਚਤ ਯੋਜਨਾਵਾਂ ਦੀਆਂ ਵਿਆਜ ਦਰਾਂ ਵਿਚ ਕਟੌਤੀ ਦਾ ਫ਼ੈਸਲਾ ਲਿਆ ਵਾਪਸ


ਦਰਾਂ ਵਿਚ ਕਟੌਤੀ ਦੇ ਇਕ ਦਿਨ ਬਾਅਦ ਵਿਧਾਨ ਸਭਾ ਚੋਣਾਂ ਦੀ ਆਈ ਯਾਦ 

ਨਵੀਂ ਦਿੱਲੀ, 1 ਅਪ੍ਰੈਲ : ਵਿੱਤ ਮੰਤਰੀ ਸੀਤਾਰਮਨ ਨੇ ਵੀਰਵਾਰ ਨੂੰ  ਕਿਹਾ ਕਿ ਸਰਕਾਰ ਪੀਪੀਐਫ਼ ਅਤੇ ਐਨਐਸਸੀ ਵਰਗੀਆਂ ਛੋਟੀਆਂ ਬੱਚਤ ਯੋਜਨਾਵਾਂ 'ਚ ਕੀਤੀ ਗਈ ਵੱਡੀ ਕਟੌਤੀ ਵਾਪਸ ਲਏਗੀ ਅਤੇ ਕਿਹਾ ਕਿ ਅਜਿਹਾ ਗ਼ਲਤੀ ਨਾਲ ਹੋ ਗਿਆ ਸੀ | ਹਾਲਾਂਕਿ, ਮੰਨਿਆ ਜਾ ਰਿਹਾ ਹੈ ਕਿ ਪਛਮੀ ਬੰਗਾਲ, ਅਸਾਮ ਅਤੇ ਤਿੰਨ ਹੋਰ ਰਾਜਾਂ 'ਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ  ਕਿਸੇ ਵੀ ਨੁਕਸਾਨ ਤੋਂ ਬਚਾਉਣ ਲਈ ਵਿਆਜ ਦਰਾਂ 'ਚ ਕਟੌਤੀ ਦਾ ਫ਼ੈਸਲਾ ਵਾਪਸ ਲਿਆ ਗਿਆ | 
ਛੋਟੀਆਂ ਬੱਚਤ ਯੋਜਨਾਵਾਂ 'ਚ ਨਿਵੇਸ਼ ਕਰਨ ਵਾਲੇ ਲੋਕਾਂ ਨੂੰ  ਝਟਕਾ ਦਿੰਦੇ ਹੋਏ ਸਰਕਾਰ ਨੇ ਬੁਧਵਾਰ ਨੂੰ  ਪੀਪੀਐਫ਼ ਅਤੇ ਐਨਐਸਸੀ ਸਮੇਤ ਛੋਟੀਆਂ ਬੱਚਤ ਯੋਜਨਾਵਾਂ 'ਤੇ ਵਿਆਜ ਦਰਾਂ 'ਚ 1.1 ਫ਼ੀ ਸਦੀ ਤਕ ਦੀ ਕਟੌਤੀ ਕੀਤੀ ਸੀ |  ਇਸ ਦੇ ਇਕ ਦਿਨ ਬਾਅਦ ਵੀਰਵਾਰ ਨੂੰ  ਇਹ ਫ਼ੈਸਲਾ ਉਸ ਸਮੇਂ ਵਾਪਸ ਲੈਣ ਦਾ ਐਲਾਨ ਕੀਤਾ ਗਿਆ, ਜਦੋਂ ਪਛਮੀ ਬੰਗਾਲ 'ਚ ਦੂਜੇ ਗੇੜ੍ਹ ਦੀ ਵੋਟਿੰਗ ਹੋ ਰਹੀ ਹੈ | ਵੀਰਵਾਰ ਨੂੰ  ਹੀ ਨੰਦੀਗ੍ਰਾਮ ਸੀਟ 'ਤੇ ਵੀ ਵੋਟਿੰਗ ਹੋਈ ਜਿਥੇ ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਚੋਣ ਲੜ ਰਹੀ ਹੈ | 
ਸੀਤਰਾਮਨ ਨੇ ਵੀਰਵਾਰ ਸਵੇਰੇ ਟਵੀਟ ਕੀਤਾ, ''ਭਾਰਤ ਸਰਕਾਰ ਦੀਆਂ ਛੋਟੀਆਂ ਬੱਚਤ ਯੋਜਨਾਵਾਂ 'ਤੇ ਵਿਆਜ ਦਰ ਉਹ ਹੀ ਰਹੇਗੀ ਜੋ 2020-21 ਦੀ ਅੰਤਮ ਤਿਮਾਹੀ ਵਿਚ ਸੀ, ਯਾਨੀ ਜੋ ਦਰਾਂ ਮਾਰimageimageਚ 2021 ਤਕ ਸਨ | ਪਹਿਲਾਂ ਦਿਤਾ ਗਿਆ ਆਦੇਸ਼ ਵਾਪਸ ਲਿਆ ਜਾਵੇਗਾ |''              (ਪੀ.ਟੀ.ਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement