ਚਾਰ ਨਗਰ ਨਿਗਮਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਖਿੱਚੀ ਤਿਆਰੀ
Published : Apr 2, 2022, 12:17 am IST
Updated : Apr 2, 2022, 12:17 am IST
SHARE ARTICLE
image
image

ਚਾਰ ਨਗਰ ਨਿਗਮਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਖਿੱਚੀ ਤਿਆਰੀ

ਚੰਡੀਗੜ੍ਹ, 1 ਅਪ੍ਰੈਲ (ਨਰਿੰਦਰ ਸਿੰਘ ਝਾਮਪੁਰ) : ਪੰਜਾਬ ਵਿਚ ਇਸ ਸਾਲ ਦੇ ਅੰਤ ਵਿਚ ਹੋਣ ਵਾਲੀਆਂ ਚਾਰ ਨਗਰ ਨਿਗਮਾਂ ਦੀਆਂ ਚੋਣਾਂ ਬਾਰੇ ਆਮ ਆਦਮੀ ਪਾਰਟੀ (ਆਪ) ਨੇ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਜ਼ਿਲ੍ਹਾ ਪ੍ਰਧਾਨਾਂ, ਲੋਕ ਸਭਾ ਇੰਚਾਰਜਾਂ ਅਤੇ ਜ਼ਿਲ੍ਹਾ ਸਕੱਤਰਾਂ ਸਮੇਤ ਹੋਰ ਅਹੁਦੇਦਾਰਾਂ ਨਾਲ ਬੈਠਕ ਕਰ ਕੇ ਨਗਰ ਨਿਗਮ ਚੋਣਾ ਬਾਰੇ ਰਣਨੀਤੀ ’ਤੇ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਨਗਰ ਨਿਗਮਾਂ ਦੀਆਂ ਚੋਣਾ ਦਸੰਬਰ 2022 ਵਿਚ ਕਰਵਾਈਆਂ ਜਾਣੀਆਂ ਹਨ। 
ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਚ ਪਾਰਟੀ ਆਗੂਆਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਚਾਰ ਨਗਰ ਨਿਗਮਾਂ ਦੀਆਂ ਚੋਣਾਂ ਲੜਨ ਲਈ ਤਿਆਰੀਆਂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਦੌਰਾਨ ਆਮ ਆਦਮੀ ਪਾਰਟੀ ਨੇ ਸਾਰੇ ਜ਼ਿਲ੍ਹਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵੱਡੇ ਵੱਡੇ ਆਗੂ ਚੋਣਾਂ ਹਾਰ ਗਏ ਹਨ। ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ’ਤੇ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ ਹਾਸਲ ਹੋਈ ਹੈ ਅਤੇ ਪਟਿਆਲਾ ਤੋਂ ਆਉਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਆਪਣੀ ਸੀਟ ਵੀ ਬੁਰੀ ਤਰ੍ਹਾਂ ਹਾਰ ਗਏ। ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ ਦੀਆਂ ਕੁੱਲ 14 ਸੀਟਾਂ ਵਿਚੋਂ ‘ਆਪ’ ਨੇ 13 ਸੀਟਾਂ ਜਿੱਤੀਆਂ ਅਤੇ ਅੰਮ੍ਰਿਤਸਰ ਵਿਚੋਂ ਵੀ ਪਾਰਟੀ ਨੇ 11 ਵਿਚੋਂ 9 ਸੀਟਾਂ ’ਤੇ ਜਿੱਤ ਪ੍ਰਾਪਤ ਕੀਤੀ। 
ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਜਿੱਤ ਨਾਲ ਕਈ ਚੰਗੇ ਸੰਕੇਤ ਸਾਹਮਣੇ ਆਏ ਹਨ,  ਜਿਵੇਂ ਪਟਿਆਲਾ ਨਗਰ ਨਿਗਮ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ‘ਆਪ’ ’ਚ ਸ਼ਾਮਲ ਹਨ ਅਤੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਚੁਣੇ ਗਏ ਹਨ। ਵਿਧਾਇਕ ਕੋਹਲੀ ਦੀ ਪਟਿਆਲਾ ਸ਼ਹਿਰ ਦੇ ਲੋਕਾਂ ਵਿਚ ਚੰਗੀ ਪਹਿਚਾਣ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੀ ‘ਆਪ’ ਦੇ ਆਗੂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਲਈ ਵੱਡੇ ਫ਼ੈਸਲੇ ਕਰ ਰਹੇ ਹਨ। ਪੰਜਾਬ ਚੋਣਾ ’ਚ ਹੋਈ ਵੱਡੀ ਜਿੱਤ ਦੇ ਨਾਲ ਨਾਲ ਸਰਕਾਰ ਦੇ ਕੰਮਾਂ ਅਤੇ ਫ਼ੈਸਲਿਆਂ ਦਾ ਵੀ ਨਿਗਮ ਚੋਣਾਂ ਵਿਚ ਪਾਰਟੀ ਨੂੰ ਵੱਡਾ ਲਾਭ ਮਿਲੇਗਾ। ਇਸ ਲਈ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾ ਵਿਚ ਵੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਚਾਰੇ ਨਿਗਮਾਂ ਵਿਚ ਆਪਣੇ ਮੇਅਰ ਬਣਾਏਗੀ।
ਫੋਟੋ ਕੈਪਸ਼ਨ : 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement