ਇੰਸਟਾਗ੍ਰਾਮ ਇੰਫਲੂਐਂਸਰ ਜਸਨੀਤ ਕੌਰ 'ਤੇ ਹੋਈ FIR

By : KOMALJEET

Published : Apr 2, 2023, 8:11 pm IST
Updated : Apr 2, 2023, 8:11 pm IST
SHARE ARTICLE
representational Image
representational Image

ਲੁਧਿਆਣਾ ਦੇ ਕਾਰੋਬਾਰੀ ਨੂੰ ਬਲੈਕਮੇਲ ਕਰ ਕੇ ਪੈਸੇ ਮੰਗਣ ਅਤੇ ਧਮਕੀਆਂ ਦੇਣ ਦੇ ਲੱਗੇ ਇਲਜ਼ਾਮ 

ਲੁਧਿਆਣਾ : ਲੁਧਿਆਣਾ ਦੇ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਇੱਕ ਇੰਸਟਾਗ੍ਰਾਮ ਇੰਫਲੂਐਂਸਰ ਜਸਨੀਤ ਕੌਰ 'ਤੇ ਬਲੈਕਮੇਲ ਕਰਨ ਦਾ ਮਾਮਲਾ ਦਰਜ ਕੀਤਾ ਹੈ। ਇਲਜ਼ਾਮ ਹੈ ਕਿ ਉਸ ਵਲੋਂ ਲੁਧਿਆਣਾ ਦੇ ਵਪਾਰੀ ਨੂੰ ਆਪਣੇ ਸਾਥੀ ਨਾਲ ਬੁਲਾ ਕੇ ਧਮਕੀਆਂ ਦਿਤੀਆਂ ਜਾ ਰਹੀਆਂ ਸਨ। ਜਸਨੀਤ ਖ਼ਿਲਾਫ਼ ਮੁਹਾਲੀ ਥਾਣੇ ਵਿੱਚ ਵੀ ਕੇਸ ਦਰਜ ਹੈ।

ਐਸਐਚਓ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਮਾਡਲ ਟਾਊਨ ਦੇ ਵਪਾਰੀ ਗੁਰਬੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ +1 8633446572 ਨੰਬਰ ਤੋਂ ਵ੍ਹਟਸਐਪ ਕਾਲ ਰਾਹੀਂ ਪੈਸੇ ਦੀ ਮੰਗ ਕੀਤੀ ਜਾ ਰਹੀ ਹੈ।

ਗੁਰਬੀਰ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਗੁਰਬੀਰ ਨੇ ਜਸਨੀਤ ਕੌਰ ਖ਼ਿਲਾਫ਼ ਮੁਹਾਲੀ ਥਾਣੇ ਵਿੱਚ 2022 ਵਿੱਚ ਦਰਜ ਹੋਏ ਕੇਸ ਬਾਰੇ ਵੀ ਪੁਲਿਸ ਨੂੰ ਜਾਣਕਾਰੀ ਦਿੱਤੀ। ਜਦੋਂ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਧਮਕੀਆਂ ਦੇਣ ਵਾਲੇ ਵਿਅਕਤੀ ਦਾ ਸਬੰਧ ਜਸਨੀਤ ਕੌਰ ਉਰਫ਼ ਰਾਜਵੀਰ ਨਾਲ ਸੀ।

ਧਮਕੀਆਂ ਦੇਣ ਵਾਲਾ ਵਿਅਕਤੀ ਅਤੇ ਜਸਨੀਤ ਇੱਕ ਦੂਜੇ ਦੇ ਬਹੁਤ ਕਰੀਬ ਹਨ। ਜਾਂਚ ਵਿੱਚ ਸਾਹਮਣੇ ਆਇਆ ਕਿ ਗੁਰਬੀਰ ਨੂੰ ਜਸਨੀਤ ਨੇ ਹੀ ਧਮਕੀ ਦਿੱਤੀ ਸੀ। ਪੁਲਿਸ ਨੇ ਮੁਲਜ਼ਮ ਜਸਨੀਤ ਕੌਰ ਉਰਫ਼ ਰਾਜਵੀਰ ਕੌਰ ਵਾਸੀ ਫਲੈਟ ਨੰਬਰ 1006 ਡਾਇਮੰਡ ਕਮ ਟਾਵਰ ਨੰਬਰ 8 ਸੈਕਟਰ 88 ਐਸ.ਏ.ਐਸ ਨਗਰ ਅਤੇ ਦੋ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮ ਜਸਨੀਤ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement