ਸੂਬੇ 'ਚ ਅੱਜ ਮੀਂਹ ਤੋਂ ਰਾਹਤ, ਨਿਕਲੇਗੀ ਧੁੱਪਾਂ

By : GAGANDEEP

Published : Apr 2, 2023, 1:01 pm IST
Updated : Apr 2, 2023, 1:01 pm IST
SHARE ARTICLE
photo
photo

ਕੱਲ੍ਹ ਤੋਂ ਫਿਰ ਮੀਂਹ ਪੈਣ ਦੀ ਸੰਭਾਵਨਾ

 

 ਚੰਡੀਗੜ੍ਹ : ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਵਿੱਚ ਗਰਮੀ ਵੱਧ ਰਹੀ ਹੈ। ਇਸ ਦਾ ਸਿੱਧਾ ਅਸਰ ਫਸਲਾਂ 'ਤੇ ਵੀ ਪੈ ਰਿਹਾ ਹੈ। ਤੇਜ਼ ਮੀਂਹ ਅਤੇ 40 ਕਿਲੋਮੀਟਰ ਦੀ ਰਫਤਾਰ ਨਾਲ ਚੱਲ ਰਹੀਆਂ ਹਵਾਵਾਂ ਨੇ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ ਸੂਰਜ ਖਿੜੇਗਾ, ਪਰ ਅਗਲੇ ਦੋ ਦਿਨਾਂ ਤੱਕ ਮੁੜ ਮੀਂਹ ਪਵੇਗਾ।

ਮੌਸਮ ਵਿਭਾਗ ਵੱਲੋਂ ਸਵੇਰੇ ਜਾਰੀ ਕੀਤੇ ਗਏ ਤਾਪਮਾਨ ਮੁਤਾਬਕ ਐਤਵਾਰ ਨੂੰ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 1 ਡਿਗਰੀ ਹੇਠਾਂ ਆ ਗਿਆ ਹੈ। ਸ਼ਨੀਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਪਿਆ। ਪੰਜਾਬ ਵਿੱਚ ਹੁਸ਼ਿਆਰਪੁਰ ਵਿੱਚ 14.5 ਮਿਲੀਮੀਟਰ, ਅੰਮ੍ਰਿਤਸਰ ਵਿੱਚ 2.8 ਮਿਲੀਮੀਟਰ, ਲੁਧਿਆਣਾ ਵਿੱਚ 7.8 ਮਿਲੀਮੀਟਰ ਅਤੇ ਜਲੰਧਰ ਵਿੱਚ 7.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਗੁਰਦਾਸਪੁਰ ਵਿੱਚ ਸਵੇਰ ਦਾ ਘੱਟੋ-ਘੱਟ ਤਾਪਮਾਨ 11.3 ਡਿਗਰੀ ਅਤੇ 5.8 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਮੁਤਾਬਕ ਐਤਵਾਰ ਨੂੰ ਮੀਂਹ ਤੋਂ ਰਾਹਤ ਮਿਲਣ ਵਾਲੀ ਹੈ। ਅੱਜ ਚੰਗੀ ਧੁੱਪ ਨਿਕਲੇਗੀ, ਪਰ ਸੋਮਵਾਰ ਤੋਂ ਮੌਸਮ ਵਿੱਚ ਫੇਰ ਬਦਲਾਅ ਹੋਵੇਗਾ। ਪੰਜਾਬ 'ਚ ਸੋਮਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ 'ਚ ਬਾਰਿਸ਼ ਦੇ ਨਾਲ-ਨਾਲ 30 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਦੂਜੇ ਪਾਸੇ ਮੰਗਲਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement