ਬਟਾਲਾ-ਕਲਾਨੌਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਮਾਮੇ ਦੀ ਮੌਤ 'ਤੇ ਭਾਣਜਾ ਗੰਭੀਰ ਜ਼ਖ਼ਮੀ 

By : KOMALJEET

Published : Apr 2, 2023, 8:24 pm IST
Updated : Apr 2, 2023, 8:24 pm IST
SHARE ARTICLE
Accident
Accident

ਸੜਕ ਕਿਨਾਰੇ ਦਰੱਖਤ ਨਾਲ ਕਾਰ ਟਕਰਾਉਣ ਕਾਰਨ ਵਾਪਰਿਆ ਹਾਦਸਾ 

ਗੁਰਦਾਸਪੁਰ : ਐਤਵਾਰ ਬਾਅਦ ਦੁਪਹਿਰ ਬਟਾਲਾ-ਕਲਾਨੌਰ ਮਾਰਗ ਦੇ ਪੈਂਦੇ ਅੱਡਾ ਖੁਸ਼ੀਪੁਰ ਨਜ਼ਦੀਕ ਇੱਕ ਕਾਰ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ 'ਚ ਕਾਰ ਚਲਾ ਰਹੇ ਆੜ੍ਹਤੀ ਪਰਗਟ ਸਿੰਘ ਗੁਰਾਇਆ ਸਾਬਕਾ ਸਰਪੰਚ ਖਾਨਫੱਤਾ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਸ ਦਾ ਭਾਣਜਾ ਗੰਭੀਰ ਜ਼ਖਮੀ ਹੋ ਗਿਆ। 

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਰਗਟ ਸਿੰਘ ਸਾਬਕਾ ਸਰਪੰਚ (35) ਪੁੱਤਰ ਮੁਖਵਿੰਦਰ ਸਿੰਘ ਪਿੰਡ ਖਾਨਫੱਤਾ ਐਤਵਾਰ ਨੂੰ ਕਾਰ ਰਾਹੀਂ ਕਲਾਨੌਰ ਤੋਂ ਬਟਾਲਾ ਮਾਰਗ ਰਾਹੀਂ ਪਿੰਡ ਨੂੰ ਆ ਰਿਹਾ ਸੀ ਕਿ ਇਸ ਦੌਰਾਨ ਉਸ ਦੀ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਵਿੱਚ ਵੱਜੀ। ਹਾਦਸੇ 'ਚ ਪਰਗਟ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਮਨਦੀਪ ਸਿੰਘ ਦੇ ਲੱਤ ਟੁੱਟਣ ਤੋਂ ਇਲਾਵਾ ਹੋਰ ਗੰਭੀਰ ਸੱਟਾਂ ਲੱਗੀਆਂ ਹਨ। 

ਹਾਦਸਾ ਵਾਪਰਨ ਉਪਰੰਤ ਸਾਬਕਾ ਸਰਪੰਚ ਪਰਗਟ ਸਿੰਘ ਅਤੇ ਉਸ ਦੇ ਭਾਣਜੇ ਮਨਦੀਪ ਸਿੰਘ (30) ਨੂੰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਲਿਜਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਵੱਲੋਂ ਗੰਭੀਰ ਜ਼ਖਮੀ ਮਨਦੀਪ ਸਿੰਘ ਨੂੰ ਹੋਰ ਹਸਪਤਾਲ ਵਿਚ ਰੈਫਰ ਕਰ ਦਿੱਤਾ। ਇਥੇ ਦੱਸਣਯੋਗ ਹੈ ਕਿ ਆੜ੍ਹਤੀ ਪਰਗਟ ਸਿੰਘ  ਸਾਬਕਾ ਸਰਪੰਚ ਆਪਣੇ ਪਿੱਛੇ ਦੋ ਬੇਟਿਆਂ ਨੂੰ ਛੱਡ ਗਿਆ ਹੈ। ਉਧਰ ਇਸ ਹਾਦਸੇ ਨੂੰ ਲੈ ਕੇ ਪੁਲਿਸ ਥਾਣਾ ਕਲਾਨੌਰ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement