Lok Sabha Elections : 1 ਜੂਨ ਨੂੰ ਪੰਜਾਬ 'ਚ ਹੋਵੇਗੀ ਗਜ਼ਟਿਡ ਛੁੱਟੀ
Published : Apr 2, 2024, 5:21 pm IST
Updated : Apr 2, 2024, 5:22 pm IST
SHARE ARTICLE
File Photo
File Photo

ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ ਵੀ 1 ਜੂਨ ਦੀ ਵਿਸ਼ੇਸ਼ ਛੁੱਟੀ

Lok Sabha Elections: ਚੰਡੀਗੜ੍ਹ -  ਪੰਜਾਬ ਵਿਚ 1 ਜੂਨ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ 1 ਜੂਨ ਨੂੰ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ। 

file photo

ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਵਿਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ ਵੀ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। 

ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement