Bathinda News: ਪੁਲ ਦੇ ਡਿਵਾਈਟਰ ਨਾਲ ਟਕਰਾਇਆ ਮੋਟਰਸਾਈਕਲ, ਦੋ ਨੌਜਵਾਨਾਂ ਦੀ ਮੌਤ 
Published : Apr 2, 2025, 8:36 am IST
Updated : Apr 2, 2025, 8:36 am IST
SHARE ARTICLE
Bathinda Motorcycle collides with bridge deviator, two youths die
Bathinda Motorcycle collides with bridge deviator, two youths die

ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ ਹਾਦਸਾ

 

Bathinda News: ਬਠਿੰਡਾ ਦੇ ਸੰਤਪੁਰਾ ਰੋਡ 'ਤੇ ਪਾਰਸ ਰਾਮ ਨਗਰ ਓਵਰਬ੍ਰਿਜ 'ਤੇ ਹੋਏ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਮੋਟਰਸਾਈਕਲ 'ਤੇ ਆਪਣੇ ਘਰ ਜਾ ਰਹੇ ਸਨ। ਅਚਾਨਕ ਬਾਈਕ ਦਾ ਸੰਤੁਲਨ ਵਿਗੜ ਗਿਆ ਅਤੇ ਹਾਦਸਾ ਵਾਪਰ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਬਾਈਕ 'ਤੇ ਆਪਣੇ ਘਰ ਜਾ ਰਹੇ ਸਨ। ਇਸ ਦੌਰਾਨ, ਬਾਈਕ ਓਵਰਬ੍ਰਿਜ 'ਤੇ ਸੰਤੁਲਨ ਗੁਆ​ਬੈਠੀ ਅਤੇ ਪੁਲ ਦੇ ਡਿਵਾਈਡਰ ਨਾਲ ਟਕਰਾ ਗਈ। ਦੋਵੇਂ ਨੌਜਵਾਨ ਹਵਾ ਵਿੱਚ ਉਛਲ ਕੇ ਸੜਕ 'ਤੇ ਡਿੱਗ ਪਏ। ਤਿਰਾਸ਼ੂ (22) ਅਤੇ ਸ਼ਿਵਾ (22) ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਿਰਾਸ਼ੂ ਪਾਰਸ ਰਾਮ ਨਗਰ ਦਾ ਰਹਿਣ ਵਾਲਾ ਸੀ। ਸ਼ਿਵ ਯੋਗੀ ਨਗਰ ਦਾ ਰਹਿਣ ਵਾਲਾ ਸੀ।

ਪੁਲਿਸ ਜਾਂਚ ਕਰ ਰਹੀ ਹੈ।

ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਨੂੰ ਜਾਣਕਾਰੀ ਮਿਲੀ। ਹੈਲਪਲਾਈਨ ਟੀਮ ਦੇ ਵਿੱਕੀ ਕੁਮਾਰ ਅਤੇ ਸੰਦੀਪ ਸਿੰਘ ਗਿੱਲ ਮੌਕੇ 'ਤੇ ਪਹੁੰਚ ਗਏ। ਟੀਮ ਦੋਵਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਲੈ ਗਈ। ਕੋਤਵਾਲੀ ਥਾਣੇ ਦੇ ਮੁਨਸ਼ੀ ਮਨਜੋਤ ਸਿੰਘ ਨੇ ਦੱਸਿਆ ਕਿ ਮਾਮਲੇ ਵਿੱਚ ਧਾਰਾ 194 ਬੀ ਤਹਿਤ ਕਾਰਵਾਈ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement