Patiala News : 10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

By : BALJINDERK

Published : Apr 2, 2025, 6:20 pm IST
Updated : Apr 2, 2025, 6:20 pm IST
SHARE ARTICLE
10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ
10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Patiala News : ਨਵਾਂ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ ਮੰਗੀ ਸੀ ਰਿਸ਼ਵਤ 

Patiala News in Punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੀ.ਐਸ.ਪੀ.ਸੀ.ਐਲ. ਮੁਲਾਜ਼ਮ ਨੂੰ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਜਸਵੀਰ ਸਿੰਘ ਵੱਲੋਂ ਸ਼ਿਕਾਇਤਕਰਤਾ ਦੇ ਘਰ ਨਵਾਂ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਦੀ ਮੰਗ ਕਰਨ ਉਪਰੰਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।

ਬੁਲਾਰੇ ਨੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਬਾਰੇ ਜਾਂਚ ਜਾਰੀ ਹੈ।

(For more news apart from  PSPCL lineman caught by Vigilance Bureau while taking bribe of Rs. 10000 News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement