ਸ਼ਰਧਾਲੂਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਸ੍ਰੀ ਹਜ਼ੂਰ ਸਾਹਿਬ ਗੁਰਦਵਾਰਾ ਕੀਤਾ ਸੀਲ
Published : May 2, 2020, 10:05 am IST
Updated : May 2, 2020, 10:05 am IST
SHARE ARTICLE
File Photo
File Photo

ਮਹਾਰਾਸ਼ਟਰ ਦੇ ਨਾਂਦੇੜ ਸਥਿਤ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਗੁਰਦੁਆਰਾ ਲੰਗਰ ਸਾਹਿਬ ਨੂੰ ਸਥਾਨਕ ਪ੍ਰਸ਼ਾਸਨ ਵਲੋਂ ਅੱਜ ਸੀਲ ਕਰ ਦਿਤਾ ਗਿਆ ਹੈ।

ਔਰੰਗਾਬਾਦ, 1 ਮਈ : ਮਹਾਰਾਸ਼ਟਰ ਦੇ ਨਾਂਦੇੜ ਸਥਿਤ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਗੁਰਦੁਆਰਾ ਲੰਗਰ ਸਾਹਿਬ ਨੂੰ ਸਥਾਨਕ ਪ੍ਰਸ਼ਾਸਨ ਵਲੋਂ ਅੱਜ ਸੀਲ ਕਰ ਦਿਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਇਥੋਂ ਪੰਜਾਬ ਗਏ ਸ਼ਰਧਾਲੂਆਂ ਦੇ ਹਿਕ ਜਥੇ ਦੇ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਪਾਏ ਜਾਣ ਤੋਂ ਬਾਅਦ ਪ੍ਰਸ਼ਾਸਨ ਨੇ ਇਹ ਕਦਮ ਚੁਕਿਆ।

ਉੁਨ੍ਹਾਂ ਦਸਿਆ ਕਿ ਇਥੋਂ ਕਰੀਬ 250 ਕਿਲੋਮੀਟਰ ਦੂਰ ਨਾਂਦੇੜ ਦੇ ਗੁਰਦਵਾਰੇ ਤੋਂ ਪੰਜਾਬ ਗਏ ਜੱਥੇ ਦੇ 148 ਸ਼ਰਧਾਲੂਆਂ ਦੀ ਕੀਤੀ ਗਈ ਜਾਂਚ ਵਿਚ ਕੋਰੋਨਾ ਪ੍ਰਭਾਵਤ ਪਾਏ ਗਏ। ਅਧਿਕਾਰੀਆਂ ਨੇ ਕਿਹਾ ਕਿ ਸ਼ੁਕਰਵਾਰ ਤੋਂ ਗੁਰਦਵਾਰਾ ਅਤੇ ਲੰਗਰ ਨੂੰ ਸੀਲ ਕਰ ਦਿਤਾ ਗਿਆ ਹੈ। ਮਾਮਲੇ ਸਬੰਧੀ ਗੱਲ ਕਰਦਿਆਂ ਗੁਰਦਵਾਰੇ ਦੇ ਮੁਖੀ ਗੁਰਵਿੰਦਰ ਸਿੰਘ ਵਾਧਵਾ ਨੇ ਕਿਹਾ, ‘‘ ਅੱਜ ਸਵੇਰੇ ਜ਼ਿਲ੍ਹਾ ਅਤੇ ਨਿਗਮ ਪ੍ਰਸ਼ਾਸਨ ਦੇ ਅਧਿਕਾਰੀ ਗੁਰਦਵਾਰੇ ਵਿਚ ਆਏ ਅਤੇ ਇਸ ਨੂੰ ਬੰਦ ਕਰਨ ਦੇ ਨਾਲ ਹੀ ਲੰਗਰ ਸੇਵਾ ਵੀ ਰੋਕੇ ਜਾਣ ਦਾ ਆਦੇਸ਼ ਦਿਤਾ।’’

ਵਾਧਵਾ ਨੇ ਕਿਹਾ ਕਿ ਇਥੋਂ ਪੰਜਾਬ ਗਏ ਜਥੇ ਦੇ ਸ਼ਰਧਾਲੂਆਂ ਦੀ ਉਥੇ ਸਰਕਾਰੀ ਹਸਪਤਾਲ ਵਿਚ ਕੋਰੋਨਾ ਵਾਇਰਸ ਦੀ ਜਾਂਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਵਿਚ ਕੋਈ ਲੱਛਣ ਵਿਖਾਈ ਨਹੀਂ ਦਿਤੇ ਸਨ। ਸ਼ਰਧਾਲੂ ਦੇਸ਼ ਦੇ ਸੱਭ ਤੋਂ ਪ੍ਰਭਾਵਤ ਮੱਧ ਪ੍ਰਦੇਸ਼ ਦੇ ਇੰਦੌਰ ਅਤੇ ਰਾਜਸਥਾਨ ਦੇ ਭੀਲਵਾੜਾ ਅਤੇ ਹਨੂੰਮਾਨਗੜ੍ਹ ਹੁੰਦੇ ਹੋਏ ਪੰਜਾਬ ਪਹੁੰਚੇ ਸਨ।                (ਏਜੰਸੀ)

 

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement